ਸਿਆਸਤਖਬਰਾਂਚਲੰਤ ਮਾਮਲੇ

ਕੈਨੇਡਾ ਦੇ ਪ੍ਰਧਾਨ ਮੰਤਰੀ ਆਪਣਾ ਗੁੱਸਾ ਕੱਢ ਰਹੇ : ਸੁਖਦੇਵ ਢੀਂਡਸਾ

ਚੰਡੀਗੜ੍ਹ-ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦਾ ਹੱਥ ਹੋਣ ਦੀ ਸੰਭਾਵਨਾ ਵਾਲੇ ਬਿਆਨ ਦਾ ਮਸਲਾ ਤੂਲ ਫੜਦਾ ਜਾ ਰਿਹਾ ਹੈ। ਹੁਣ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਆਪਣਾ ਗੁੱਸਾ ਕੱਢ ਰਹੇ ਹਨ। ਪਹਿਲਾਂ ਉਨ੍ਹਾਂ ਨੂੰ ਜਾਂਚ ਕਰਵਾਉਣੀ ਚਾਹੀਦੀ ਸੀ ਤੇ ਫ਼ਿਰ ਭਾਰਤ ਨੂੰ ਰਿਪੋਰਟ ਭੇਜਣੀ ਚਾਹੀਦੀ ਸੀ। ਇਸ ਤਰ੍ਹਾਂ ਆਪਸੀ ਰਿਸ਼ਤੇ ਖ਼ਰਾਬ ਕਰਨਾ ਚੰਗੀ ਗੱਲ ਨਹੀਂ ਹੈ। ਉਹ ਇੱਥੇ ਆਏ ਸਨ ਤਾਂ ਬੈਠ ਕੇ ਗੱਲ ਕੀਤੀ ਜਾ ਸਕਦੀ ਸੀ, ਪਰ ਟਰੂਡੋ ਨੇ ਪਾਰਲੀਮੈਂਟਵਿਚ ਅਜਿਹਾ ਬਿਆਨ ਦਿੱਤਾ ਜੋ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਭਾਰਤ ਦੇ ਵਿਰੋਧ ਵਿਚ ਪ੍ਰਦਰਸ਼ਨ ਹੁੰਦੇ ਹਨ, ਜਿਸ ‘ਤੇ ਭਾਰਤ ਨੇ ਚਿੰਤਾ ਵੀ ਜਤਾਈ ਸੀ।

Comment here