ਸਿਆਸਤਖਬਰਾਂਦੁਨੀਆ

ਕੈਨੇਡਾ ਨੇ ਖਾਲਿਸਤਾਨੀ ਨਿੱਝਰ ਦੇ ਕਤਲ ਦਾ ਦੋਸ਼ ਭਾਰਤ ਸਿਰ ਮੜ੍ਹਿਆ!

* ਸਰਕਾਰ ਨੇ ਨਿੱਝਰ ਦੇ ਕਤਲ ‘ਚ ਭਾਰਤੀ ਡਿਪਲੋਮੈਟ ਨੂੰ ਕੀਤਾ ਬਰਖ਼ਾਸਤ
* ਭਾਰਤ ਸਰਕਾਰ ਨੇ ਕੈਨੇਡਾ ਸਰਕਾਰ ਦੇ ਦੋਸ਼ਾਂ ਨੂੰ ਕੀਤਾ ਰੱਦ
// ਵਿਸ਼ੇਸ਼ ਰਿਪੋਰਟ //
ਖ਼ਾਲਿਸਤਾਨੀ ਸਮਰਥਕਾਂ ਦੀ ਮਦਦ ਕਰਨ ਦੇ ਚੱਲਦਿਆਂ ਭਾਰਤ ਅਤੇ ਕੈਨੇਡਾ ਵਿਚਕਾਰ ਰਿਸ਼ਤਿਆਂ ‘ਚ ਤਲਖ਼ੀ ਵੱਧ ਰਹੀ ਹੈ। ਉੱਥੇ ਹੀ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਜਰ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਭਾਰਤੀ ਡਿਪਲੋਮੈਟ ‘ਤੇ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਦਾ ਕਤਲ ਕਰਨ ਦੇ ਇਲਜ਼ਾਮ ਲਾਏ ਹਨ। ਟਰੂਡੋ ਨੇ ਓਟਾਵਾ ‘ਚ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਨਿੱਜਰ ਦੇ ਕਤਲ ਦੇ ਆਪਸ ਦੀਆਂ ਕੜੀਆਂ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਟਰੂਡੋ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਤਹਿ ਤੱਕ ਜਾਣ ‘ਚ ਸਾਡਾ ਸਹਿਯੋਗ ਕਰੇ। ਕੈਨੇਡਾ ਨੇ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਅਤੇ ਦੇਸ਼ ਛੱਡਣ ਦਾ ਵੀ ਹੁਕਮ ਦਿੱਤਾ। ਟਰੂਡੋ ਨੇ ਕਿਹਾ ਗਿਆ ਹੈ ਕਿ ਖਾਲਿਸਤਾਨ ਅਖਵਾਉਣ ਵਾਲੇ ਆਜ਼ਾਦ ਸਿੱਖ ਹੋਮਲੈਂਡ ਦੇ ਮਜ਼ਬੂਤ ​​ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਡਿਪਲੋਮੈਟ ਦਾ ਹੱਥ ਹੋਣ ਦੇ ਪੁਖਤਾ ਸਬੂਤ ਹਨ।
ਦੱਸ ਦੇਈਏ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸਥਿਤ ਗੁਰੂ ਨਾਨਕ ਸਿੱਖ ਗੁਰੂਘਰ ਨੇੜੇ ਦੋ ਅਣਪਛਾਤੇ ਹਥਿਆਰਬੰਦਾਂ ਨੇ 18 ਜੂਨ ਨੂੰ ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਨਿੱਝਰ ਇਸ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਵੀ ਸੀ। ਕੈਨੇਡੀਅਨ ਖੁਫੀਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਬਰਤਾਨੀਆਂ ਤੋਂ ਇਲਾਵਾ ਕਈ ਹੋਰ ਯੂਰਪੀਅਨ ਦੇਸ਼ਾਂ ਵਿੱਚ ਭਾਰਤੀ ਸਫਾਰਤਖਾਨਿਆਂ ਉੱਤੇ ਗੁੱਸੇ ਵਿੱਚ ਆਏ ਖਾਲਿਸਤਾਨੀ ਸਮਰਥਕਾਂ ਨੇ ਹਮਲੇ ਕੀਤੇ ਅਤੇ ਭਾਰਤ ਸਰਕਾਰ ਵਿਰੋਧੀ ਮੁਹਿੰਮ ਚਲਾਈ ਸੀ। ਇਸ ਤੋਂ ਪਹਿਲਾਂ ਟਰੂਡੋ ਨੇ ਕੈਨੇਡੀਅਨ ਸੰਸਦ ਨੂੰ ਦੱਸਿਆ ਕਿ ਉਨ੍ਹਾਂ ਨੇ ਜੀ-20 ਸੰਮੇਲਨ ਲਈ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਸ ਕਤਲੇਆਮ ਦਾ ਮੁੱਦਾ ਚੁੱਕਿਆ ਸੀ। ਟਰੂਡੋ ਨੇ ਸੰਸਦ ‘ਚ ਕਿਹਾ ਕਿ, ‘ਮੈਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਇਸ ਮਾਮਲੇ ਵਿੱਚ ਅਸਵੀਕਾਰਨਯੋਗ ਹੋਵੇਗੀ। ਮੈਂ ਮੋਦੀ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ,’।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ
ਜਸਟਿਨ ਟਰੂਡੋ ਨੇ ਸੰਸਦ ਵਿੱਚ ਕਿਹਾ ਕਿ ‘ਪਿਛਲੇ ਕਈ ਹਫ਼ਤਿਆਂ ਤੋਂ, ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਦਰਮਿਆਨ ਸੰਭਾਵੀ ਸਬੰਧਾਂ ਦੇ ਭਰੋਸੇਯੋਗ ਦੋਸ਼ਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।’ ਟਰੂਡੋ ਨੇ ਕਿਹਾ ਕਿ ‘ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ।’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ‘ਤੇ ਕੈਨੇਡਾ ਦੇ ਸਹਿਯੋਗੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਤਾਲਮੇਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਖ਼ਤ ਸ਼ਬਦਾਂ ਵਿੱਚ ਮੈਂ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਾ ਹਾਂ।’
ਇਲਜ਼ਾਮ ਸੱਚ ਸਾਬਤ ਹੋਏ ਤਾ ਪ੍ਰਭੂਸੱਤਾ ਦੀ ਵੱਡੀ ਉਲੰਘਣਾ ਹੋਵੇਗੀ-ਮੇਲਾਨੀ ਜੌਲੀ
ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ ਵਿੱਚੋਂ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਗਿਆ ਹੈ। ਜੋਲੀ ਨੇ ਕਿਹਾ ਕਿ ਜੇਕਰ ਇਲਜ਼ਾਮ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾਅਨ ਪ੍ਰਭੂਸੱਤਾ ਦੀ ਵੱਡੀ ਉਲੰਘਣਾ ਹੋਵੇਗੀ ਅਤੇ ਦੇਸ਼ ਇੱਕ ਦੂਜੇ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਹਨ ਉਸ ਸਮਝੌਤੇ ਦੇ ਸਭ ਤੋਂ ਬੁਨਿਆਦੀ ਨਿਯਮ ਦੀ ਉਲੰਘਣਾ ਹੋਵੇਗੀ। ਜੋਲੀ ਨੇ ਕਿਹਾ ਕਿ ਟਰੂਡੋ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕੋਲ ਵੀ ਚੁੱਕਿਆ ਸੀ। ਕੈਨੇਡਾ ਅਤੇ ਭਾਰਤ ਦੇ ਸਬੰਧ ਪਿਛਲੇ ਕੁੱਝ ਮਹੀਨਿਆਂ ਤੋਂ ਤਣਾਅਪੂਰਨ ਬਣੇ ਹੋਏ ਹਨ। ਵਪਾਰਕ ਗੱਲਬਾਤ ਪਟੜੀ ਤੋਂ ਉਤਰ ਗਈ ਹੈ। ਕੈਨੇਡਾ ਨੇ ਭਾਰਤ ਲਈ ਤਿਆਰ ਇੱਕ ਵਪਾਰਕ ਮਿਸ਼ਨ ਨੂੰ ਰੱਦ ਕਰ ਦਿੱਤਾ ਹੈ ਜੋ ਇਸ ਸਾਲ ਦੇ ਅੰਤ ਵਿੱਚ ਕਰਨ ਦੀ ਯੋਜਨਾ ਸੀ। ਵਿਰੋਧੀ ਧਿਰ ਕੰਜ਼ਰਵੇਟਿਵ ਨੇਤਾ ਪਿਏਰੇ ਪੋਇਲੀਵਰੇ ਨੇ ਕਿਹਾ ਕਿ ਜੇਕਰ ਇਲਜ਼ਾਮ ਸਹੀ ਹਨ ਤਾਂ ਇਹ ਕੈਨੇਡਾ ਦੀ ਪ੍ਰਭੂਸੱਤਾ ਦਾ ਅਪਮਾਨ ਹੈ।
ਇਸ ਤੋਂ ਪਹਿਲਾਂ ਟਰੂਡੋ ਨੇ ਪਾਰਲੀਮੈਂਟ ਵਿੱਚ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸੰਭਾਵਿਤ ਸਬੰਧਾਂ ਦੇ ਭਰੋਸੇਯੋਗ ਇਲਜ਼ਾਮਾਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਭਾਰਤ ਸਰਕਾਰ ਕੋਲ ਆਪਣੀਆਂ ਡੂੰਘੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ।
ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ‘ਤੇ ਕੈਨੇਡੀਅਨ ਸਹਿਯੋਗੀਆਂ ਨਾਲ ਕੰਮ ਕਰ ਰਹੀ ਹੈ ਅਤੇ ਤਾਲਮੇਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, ‘ਮੈਂ ਸਖ਼ਤ ਸ਼ਬਦਾਂ ਵਿੱਚ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਟਰੂਡੋ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇੰਡੋ-ਕੈਨੇਡੀਅਨ ਭਾਈਚਾਰੇ ਦੇ ਕੁੱਝ ਮੈਂਬਰ ਗੁੱਸੇ ਵਿੱਚ ਹਨ ਜਾਂ ਡਰੇ ਹੋਏ ਮਹਿਸੂਸ ਕਰਦੇ ਹਨ। ਉਨ੍ਹਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।
ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਕੈਨੇਡੀਅਨ ਜਾਸੂਸੀ ਸੇਵਾ ਦੇ ਮੁਖੀ ਨੇ ਮਾਮਲੇ ਦੀ ਜਾਂਚ ਲਈ ਭਾਰਤ ਦੀ ਯਾਤਰਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਕਤਲ ਦੇ ਇਲਜ਼ਾਮਾਂ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਹੈ।
ਨਿਊ ਡੈਮੋਕ੍ਰੇਟ ਨੇਤਾ ਜਗਮੀਤ ਸਿੰਘ ਨੇ ਭਾਰਤ ਦੀ ਕੀਤੀ ਨਿੰਦਾ
ਵਿਰੋਧੀ ਧਿਰ ਦੇ ਨਿਊ ਡੈਮੋਕ੍ਰੇਟ ਨੇਤਾ ਜਗਮੀਤ ਸਿੰਘ, ਜੋ ਕਿ ਖੁਦ ਸਿੱਖ ਹਨ। ਉਨ੍ਹਾਂ ਨੇ ਇਸ ਨੂੰ ਅਪਮਾਨਜਨਕ ਅਤੇ ਹੈਰਾਨ ਕਰਨ ਵਾਲਾ ਦੱਸਿਆ ਹੈ। ਜਗਮੀਤ ਸਿੰਘ ਨੇ ਕਿਹਾ ਕਿ ਉਹ ਅਜਿਹੀਆਂ ਕਹਾਣੀਆਂ ਸੁਣ ਕੇ ਵੱਡਾ ਹੋਇਆ ਹੈ ਕਿ ਮਨੁੱਖੀ ਅਧਿਕਾਰਾਂ ‘ਤੇ ਭਾਰਤ ਦੇ ਰਿਕਾਰਡ ਨੂੰ ਚੁਣੌਤੀ ਦੇਣ ਨਾਲ ਤੁਹਾਨੂੰ ਉੱਥੇ ਯਾਤਰਾ ਕਰਨ ਲਈ ਵੀਜ਼ਾ ਮਿਲਣ ਤੋਂ ਰੋਕਿਆ ਜਾ ਸਕਦਾ ਹੈ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਕੈਨੇਡਾ ਦੀ ਧਰਤੀ ‘ਤੇ ਵਿਦੇਸ਼ੀ ਸਰਕਾਰ ਦੁਆਰਾ ਕੈਨੇਡੀਅਨ ਨਾਗਰਿਕ ਦੇ ਕਤਲ ਵਿਚਕਾਰ ਸੰਭਾਵਿਤ ਸਬੰਧ ਦੀ ਪੁਸ਼ਟੀ ਸੁਣਨਾ ਉਹ ਚੀਜ਼ ਹੈ ਜਿਸ ਦੀ ਕਦੇ ਕਲਪਨਾ ਨਹੀਂ ਕੀਤੀ ਸੀ।
ਭਾਰਤ ਵਿੱਚ ਖਾਲਿਸਤਾਨ ਅੰਦੋਲਨ ‘ਤੇ ਪਾਬੰਦੀ ਹੈ, ਜਿੱਥੇ ਅਧਿਕਾਰੀ ਇਸ ਨੂੰ ਅਤੇ ਇਸ ਨਾਲ ਜੁੜੇ ਸਮੂਹਾਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੇ ਹਨ ਪਰ ਅੰਦੋਲਨ ਨੂੰ ਹੁਣ ਵੀ ਉੱਤਰੀ ਭਾਰਤ ਦੇ ਨਾਲ-ਨਾਲ ਕੈਨੇਡਾ ਅਤੇ ਯੂਨਾਈਟਿਡ ਕਿੰਗਡਮ ਵਰਗੇ ਦੇਸ਼ਾਂ ਵਿੱਚ ਕੁੱਝ ਸਮਰਥਨ ਪ੍ਰਾਪਤ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਪ੍ਰਵਾਸੀ ਰਹਿੰਦੇ ਹਨ। ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਿੱਝਰ ਨੂੰ ਖਾਲਿਸਤਾਨ ਦਾ ਸਪੱਸ਼ਟ ਸਮਰਥਕ ਕਿਹਾ, ਜਿਸ ਨੇ ‘ਅਕਸਰ ਭਾਰਤ ਵਿੱਚ ਸਰਗਰਮੀ ਨਾਲ ਖਾਲਿਸਤਾਨ ਦੀ ਹਮਾਇਤ ਵਿੱਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ।’ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਿੱਝਰ ਨੇ ਕਈ ਮਹੀਨਿਆਂ ਤੋਂ ਜਨਤਕ ਤੌਰ ‘ਤੇ ਆਪਣੀ ਜਾਨ ਨੂੰ ਖਤਰੇ ਬਾਰੇ ਗੱਲ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਭਾਰਤੀ ਖੁਫੀਆ ਏਜੰਸੀਆਂ ਦੇ ਨਿਸ਼ਾਨੇ ‘ਤੇ ਸੀ।
ਨਿੱਝਰ ਦੇ ਕਤਲ ਮਾਮਲੇ ’ਚ ਭਾਰਤ ਨੇ ਨਕਾਰੇ ਇਲਜ਼ਾਮ
ਵਿਗੜਦੇ ਕੂਟਨੀਤਕ ਸਬੰਧਾਂ ਕਾਰਨ ਵਧਦੇ ਤਣਾਅ ਦੇ ਸੰਕੇਤ ਵਿੱਚ ਭਾਰਤ ਨੇ ਮੰਗਲਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਡਿਪਲੋਮੇਟ ਉੱਤੇ ਲਾਏ ਗਏ ਇਲਜ਼ਾਮਾਂ ਨੂੰ ਮੁੱਢ ਤੋਂ ਨਕਾਰ ਦਿੱਤਾ ਹੈ। ਕਤਲ ਦੇ ਇਲਜ਼ਾਮਾਂ ਤਹਿਤ ਕੈਨੇਡਾ ਸਰਕਾਰ ਨੇ ਭਾਰਤ ਦੇ ਚੋਟੀ ਦੇ ਅੰਬੈਸਡਰ ਨੂੰ ਕੈਨੇਡਾ ਤੋਂ ਕੱਢ ਦਿੱਤਾ ਹੈ।
ਕੈਨੇਡਾ ਵੱਲੋਂ ਭਾਰਤੀ ਡਿਪਲੋਮੈਟ ਨੂੰ ਕੱਢਣ ਤੋਂ ਤੁਰੰਤ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਲਜ਼ਾਮਾਂ ਨੂੰ ‘ਬੇਤੁਕਾ ਅਤੇ ਪ੍ਰੇਰਿਤ’ ਕਰਾਰ ਦਿੱਤਾ। ਐਮਈਏ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, “ਅਸੀਂ ਉਨ੍ਹਾਂ ਦੀ ਸੰਸਦ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਬਿਆਨ ਦੇ ਨਾਲ-ਨਾਲ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਦੇਖਿਆ ਅਤੇ ਰੱਦ ਕੀਤਾ ਹੈ।, “ਕੈਨੇਡਾ ਅੰਦਰ ਕਿਸੇ ਵੀ ਹਿੰਸਾ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਇਲਜ਼ਾਮ ਬੇਤੁਕੇ ਹਨ।” ਅਧਿਕਾਰਤ ਰੀਲੀਜ਼ ਵਿੱਚ ਕਿਹਾ ਗਿਆ ਹੈ, “ਕੈਨੇਡੀਅਨ ਪ੍ਰਧਾਨ ਮੰਤਰੀ ਦੁਆਰਾ ਸਾਡੇ ਪ੍ਰਧਾਨ ਮੰਤਰੀ ‘ਤੇ ਵੀ ਇਸੇ ਤਰ੍ਹਾਂ ਦੇ ਇਲਜ਼ਾਮ ਲਗਾਏ ਗਏ ਸਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ।”
ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਕਾਨੂੰਨ ਦੇ ਸ਼ਾਸਨ ਪ੍ਰਤੀ ਮਜ਼ਬੂਤ ਵਚਨਬੱਧਤਾ ਵਾਲਾ ਇੱਕ ਲੋਕਤੰਤਰੀ ਰਾਜ ਹੈ। “ਅਜਿਹੇ ਬੇਬੁਨਿਆਦ ਇਲਜ਼ਾਮ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣਾ ਲਈ ਹਨ, ਜਿਨ੍ਹਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਗਈ ਹੈ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਲਗਾਤਾਰ ਖ਼ਤਰਾ ਬਣਾਇਆ ਜਾ ਰਿਹਾ ਹੈ। ਇਸ ਮਾਮਲੇ ‘ਤੇ ਕੈਨੇਡੀਅਨ ਸਰਕਾਰ ਦੀ ਅਣਗਹਿਲੀ ਲੰਬੇ ਸਮੇਂ ਤੋਂ ਅਤੇ ਲਗਾਤਾਰ ਚਿੰਤਾ ਦਾ ਵਿਸ਼ਾ ਰਹੀ ਹੈ। ਕੈਨੇਡੀਅਨ ਸਿਆਸੀ ਸ਼ਖਸੀਅਤਾਂ ਨੇ ਖੁੱਲ੍ਹੇਆਮ ਅਜਿਹੇ ਤੱਤਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ ਅਤੇ ਇਹ ਡੂੰਘੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। “ਕੈਨੇਡਾ ਵਿੱਚ ਕਤਲ, ਮਨੁੱਖੀ ਤਸਕਰੀ ਅਤੇ ਸੰਗਠਿਤ ਅਪਰਾਧ ਸਮੇਤ ਕਈ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਦਿੱਤੀ ਗਈ ਜਗ੍ਹਾ ਕੋਈ ਨਵੀਂ ਗੱਲ ਨਹੀਂ ਹੈ। ਭਾਰਤ ਨੇ ਅਜਿਹੇ ਘਟਨਾਕ੍ਰਮ ਨਾਲ ਸਰਕਾਰ ਨੂੰ ਜੋੜਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਰੱਦ ਕੀਤਾ ਹੈ। ਐਮਈਏ ਨੇ ਕਿਹਾ, “ਅਸੀਂ ਕੈਨੇਡਾ ਸਰਕਾਰ ਨੂੰ ਉਨ੍ਹਾਂ ਦੀ ਧਰਤੀ ਤੋਂ ਕੰਮ ਕਰ ਰਹੇ ਸਾਰੇ ਭਾਰਤ ਵਿਰੋਧੀ ਤੱਤਾਂ ਵਿਰੁੱਧ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕਰਦੇ ਹਾਂ।
ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਕੀਤਾ ਰੱਦ
ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਇਨ੍ਹਾਂ ਦੋਸ਼ਾਂ ਨੂੰ ‘ਬੇਬੁਨਿਆਦ’ ਦੱਸਦਿਆਂ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਹਿੰਸਾ ਦੀ ਕਿਸੇ ਵੀ ਕਾਰਵਾਈ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ‘ਬੇਤੁਕੇ’ ਹਨ। ਉਨ੍ਹਾਂ ਕਿਹਾ ਕਿ ‘ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਦੌਰਾਨ ਅਜਿਹੇ ਹੀ ਦੋਸ਼ ਲਾਏ ਸਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ।’ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ‘ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਜੋ ਕਾਨੂੰਨ ਦੇ ਸ਼ਾਸਨ ਲਈ ਵਚਨਬੱਧ ਹੈ।’ ਇਸ ਵਿਚ ਕਿਹਾ ਗਿਆ ਹੈ ਕਿ ਅਜਿਹੇ ‘ਬੇਬੁਨਿਆਦ’ ਦੋਸ਼ ਖ਼ਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ ਜਿਨ੍ਹਾਂ ਨੂੰ ‘ਕੈਨੇਡਾ ਵਿਚ ਪਨਾਹ ਦਿੱਤੀ ਗਈ ਹੈ ਅਤੇ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖ਼ਤਰਾ ਹੈ।’ ਮੰਤਰਾਲੇ ਨੇ ਕਿਹਾ ਕਿ ‘ਕੈਨੇਡਾ ਸਰਕਾਰ ਦੀ ਇਸ ਮਾਮਲੇ ‘ਚ ਅਯੋਗਤਾ ਲੰਬੇ ਸਮੇਂ ਤੋਂ ਅਤੇ ਲਗਾਤਾਰ ਚਿੰਤਾ ਦਾ ਵਿਸ਼ਾ ਰਹੀ ਹੈ।’
ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹਾਂ-ਐਡਰਿਏਨ ਵਾਟਸਨ
ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਬੁਲਾਰਾ ਐਡਰਿਏਨ ਵਾਟਸਨ ਨੇ ਇਕ ਬਿਆਨ ਵਿਚ ਕਿਹਾ ਕਿ ‘ਅਸੀਂ ਪ੍ਰਧਾਨ ਮੰਤਰੀ ਟਰੂਡੋ ਦੁਆਰਾ ਅੱਜ ਦਿੱਤੇ ਗਏ ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹਾਂ।’ ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਿਯਮਤ ਸੰਪਰਕ ਵਿਚ ਰਹਿੰਦੇ ਹਾਂ।’ ਇਹ ਮਹੱਤਵਪੂਰਨ ਹੈ ਕਿ ਕੈਨੇਡਾ ਦੀ ਜਾਂਚ ਅੱਗੇ ਵਧੇ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਭਾਰਤ ਨੇ ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ
ਕੈਨੇਡਾ ‘ਚ ਸਿੱਖ ਵੱਖਵਾਦੀ ਨੇਤਾ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟ ਦਾ ਹੱਥ ਹੋਣ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਮਗਰੋਂ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਕੈਨੇਡਾ ਦੇ ਰਾਜਦੂਤ ਨੂੰ ਤਲਬ ਕਰ ਦਿੱਤਾ ਹੈ। ਭਾਰਤ ਨੇ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖ਼ਾਲਿਸਤਾਨੀਆਂ ਨੇ ਭਾਰਤੀ ਰਾਜਦੂਤਾਂ ਦੇ ਨਾਂ ਵਾਲੇ ਪੋਸਟਰ ਜਾਰੀ ਕੀਤੇ ਸਨ, ਜਿਸ ‘ਤੇ ਕਾਰਵਾਈ ਕਰਦਿਆਂ ਭਾਰਤ ਨੇ ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ। ਮੰਤਰਾਲਾ ਨੇ ਦੱਸਿਆ ਕਿ ਇਹ ਫ਼ੈਸਲਾ ਸਾਡੇ ਅੰਦਰੂਨੀ ਮਾਮਲਿਆਂ ਵਿਚ ਕੈਨੇਡਾ ਦੇ ਰਾਜਦੂਤਾਂ ਦੀ ਦਖ਼ਲ ਅੰਦਾਜ਼ੀ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਉਨ੍ਹਾਂ ਦੀ ਹਿੱਸੇਦਾਰੀ ‘ਤੇ ਭਾਰਤ ਸਰਕਾਰ ਦੀ ਵਧਦੀ ਚਿੰਤਾ ਨੂੰ ਦਰਸਾਉਂਦਾ ਹੈ।
ਭਾਜਪਾ ਬੁਲਾਰੇ ਆਰ.ਪੀ. ਸਿੰਘ ਵਲੋਂ ਤਿੱਖਾ ਵਿਰੋਧ
ਭਾਰਤ ਸਰਕਾਰ ਨੇ ਕੈਨੇਡਾ ਵਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਗੁੰਮਰਾਹ ਕਰਨ ਵਾਲਾ ਦੱਸਿਆ ਹੈ। ਇਸ ਨੂੰ ਲੈ ਕੇ ਭਾਜਪਾ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆ ਮੰਚ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਤਲਖ਼ ਟਿੱਪਣੀ ਕਰਦਿਆਂ ਲਿਖਿਆ ਕਿ ਸੱਤਾ ‘ਚ ਬਣੇ ਰਹਿਣ ਦੀਆਂ ਰਾਜਨੀਤਕ ਮਜ਼ਬੂਰੀਆਂ ਕਿਸੇ ਤੋਂ ਕੀ-ਕੀ ਕਰਵਾ ਸਕਦੀਆਂ ਹਨ। ਉਨ੍ਹਾਂ ਨੇ ‘ਐਕਸ’ ‘ਤੇ ਲਿਖਦੇ ਹੋਏ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖ਼ਾਲਿਸਤਾਨੀ ਐੱਚ.ਐੱਸ. ਨਿੱਝਰ ਦੇ ਕਤਲ ਦੇ ਠੋਸ ਸਬੂਤ ਨਾ ਹੋਣ ਦੇ ਬਾਵਜੂਦ ਇਕ ਭਾਰਤੀ ਡਿਪਲੋਮੈਟ ਨੂੰ ਬਰਖ਼ਾਸਤ ਕਰ ਦਿੱਤਾ।
ਕੌਣ ਸੀ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ
ਪੰਜਾਬ ਵਿੱਚ ਬਹੁਤ ਸਾਰੇ ਵਿਚਾਰਧਾਰਕ ਵੱਖਵਾਦੀ ਹੋਏ ਹਨ ਅਤੇ ਹੁਣ ਵੀ ਮੌਜੂਦ ਹਨ। ਇਨ੍ਹਾਂ ਵੱਖਵਾਦੀਆਂ ਵਿੱਚੋਂ ਹੀ ਕੁੱਝ ਨੇ ਭਾਰਤ ਸਰਕਾਰ ਦੀ ਅਧੀਨਗੀ ਤੋਂ ਪਰੇ ਪੰਜਾਬ ਨੂੰ ਖਾਲਿਸਤਾਨ ਵਜੋਂ ਇੱਕ ਨਵਾਂ ਦੇਸ਼ ਬਣਾਉਣ ਦੀ ਮੰਗ ਰੱਖੀ ਅਤੇ ਇਨ੍ਹਾਂ ਖਾਲਿਸਤਾਨੀਆਂ ਵਿੱਚ ਹੀ ਸ਼ੁਮਾਰ ਸੀ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ। ਦੱਸ ਦਈਏ ਹਰਦੀਪ ਸਿੰਘ ਨਿੱਝਰ ਪੰਜਾਬ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਹੈ ਅਤੇ ਕਸਬਾ ਫਿਲੌਰ ਦੇ ਨਾਲ ਲੱਗਦੇ ਪਿੰਡ ਭਾਰਸਿੰਘ ਦਾ ਜੱਦੀ ਵਸਨੀਕ ਹਰਦੀਪ ਨਿੱਝਰ ਸੀ। ਇਹ ਵੀ ਦੱਸ ਦਈਏ ਕਿ ਹਰਦੀਪ ਨਿੱਝਰ ਕੋਲੰਬੀਆ ਦੇ ਜਾਣੇ-ਪਛਾਣੇ ਸਿੱਖ ਆਗੂ ਵਿੱਚੋਂ ਇੱਕ ਸੀ ਅਤੇ ਖਾਲਿਸਤਾਨੀ ਲਹਿਰ ਦਾ ਆਗੂ ਵੀ ਸੀ। ਨਿੱਝਰ ਖਾਲਿਸਤਾਨ ਪੱਖ਼ੀ ਭਾਰਤੀ ਪੰਜਾਬ ਨੂੰ ਸਿੱਖਾਂ ਲਈ ਵੱਖਰੇ ਅਤੇ ਖੁਦਮੁਖਤਿਆਰ ਮੁਲਕ ਵਜੋਂ ਮਾਨਤਾ ਚਾਹੁੰਦਾ ਸੀ। ਉਸ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਨਿੱਝਰ ਦੀਆਂ ਗਤੀਵਿਧੀਆ ਕਾਰਨ ਉਸ ਦੀ ਜਾਨ ਨੂੰ ਪਹਿਲਾਂ ਹੀ ਖ਼ਤਰਾ ਸੀ।
2022 ਵਿੱਚ ਭਾਰਤ ਦੀ ਕੇਂਦਰੀ ਜਾਂਚ ਏਜੰਸੀ ਐੱਨਆਈਏ ਨੇ ਨਿੱਝਰ ਉੱਤੇ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਕਥਿਤ ਇਲਜ਼ਾਮ ਲਾਏ ਅਤੇ ਇਸ ਤੋਂ ਬਾਅਦ ਉਸ ਉੱਤੇ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ। ਦੱਸਿਆ ਜਾਂਦਾ ਹੈ ਕਿ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਖਾਲਿਸਤਾਨ ਟਾਈਗਰ ਫੋਰਸ ਨੇ ਰਚੀ ਸੀ ਅਤੇ ਨਿੱਝਰ ਜੋ ਕਿ ਕੈਨੇਡਾ ਵਿੱਚ ਰਹਿੰਦਾ ਸੀ ਉਹ ਕੇਟੀਐਫ ਦਾ ਮੁਖੀ ਸੀ। ਇਸ ਤੋਂ ਪਹਿਲਾਂ ਐੱਨਆਈਏ ਨੇ ਵੀ ਨਿੱਝਰ ਉੱਤੇ ਭਾਰਤ ਖ਼ਿਲਾਫ਼ ਅੱਤਵਾਦੀ ਕਾਰਵਾਈਆਂ ਕਰਨ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

Comment here