ਸਿਆਸਤਖਬਰਾਂਚਲੰਤ ਮਾਮਲੇ

ਕੈਪਟਨ ਅਮਰਿੰਦਰ ਦੇ ਕਰੀਬੀ ਸੰਦੀਪ ਬਣੇ ਕਾਂਗਰਸ ਦੇ ਜਨਰਲ ਸਕੱਤਰ

ਚੰਡੀਗਡ਼੍ਹ- ਪੰਜਾਬ ਕਾਂਗਰਸ ਵਿੱਚ ਕੁਝ ਹੋਰ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸਮਖਾਸ ਰਹੇ ਕੈਪਟਨ ਸੰਦੀਪ ਸੰਧੂ ਦੀ ਕਾਂਗਰਸ ’ਚ ਮੁਡ਼ ਵਾਪਸੀ ਹੋ ਗਈ ਹੈ। ਪਾਰਟੀ ਹਾਈਕਮਾਨ ਨੇ ਕੈਪਟਨ ਸੰਦੀਪ ਸੰਧੂ ਨੂੰ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਨੂੰ ਖਜ਼ਾਨਚੀ ਨਿਯੁਕਤ ਕੀਤਾ ਹੈ। ਕੁਲ ਹਿੰਦ ਕਾਂਗਰਸ ਦੇ ਜਨਰਲ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੇ ਪਾਰਟੀ ਦੇ ਜਨਰਲ ਸਕੱਤਰ, ਖਜ਼ਾਨਚੀ, 5 ਮੀਤ ਪ੍ਰਧਾਨਾਂ ਦੀ ਨਿਯੁਕਤੀ ’ਤੇ ਮੋਹਰ ਲਗਾ ਦਿੱਤੀ ਹੈ। ਪਾਰਟੀ ਨੇ ਸਾਬਕਾ ਮੰਤਰੀ ਅਰੁਣਾ ਚੌਧਰੀ, ਇੰਦਰਬੀਰ ਸਿੰਘ ਬੁਲਾਰੀਆ, ਕੁਸ਼ਲਦੀਪ ਸਿੰਘ ਕਿੱਕੀ ਢਿੱਲਂੋ, ਪਰਗਟ ਸਿੰਘ ਅਤੇ ਸੁੰਦਰ ਸ਼ਾਮ ਅਰੋਡ਼ਾ ਨੂੰ ਮੀਤ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ ਪਰਗਟ ਸਿੰਘ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਟੀਮ ਵਿਚ ਸਕੱਤਰ ਜਨਰਲ ਸਨ। ਨਵੀਆਂ ਨਿਯੁਕਤੀਆਂ ਵਿਚ ਪਾਰਟੀ ਹਾਈਕਮਾਨ ਨੇ ਹਿੰਦੂ ਵਰਗ ਨੂੰ ਵੱਧ ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕੀਤੀ ਹੈ। ਅਰੁਣਾ ਚੌਧਰੀ ਨੂੰ ਮਹਿਲਾ ਅਤੇ ਦਲਿਤ ਵਰਗ ਵਜੋਂ ਨੁਮਾਇੰਦਗੀ ਦਿੱਤੀ ਗਈ ਹੈ।

Comment here