ਸਿਆਸਤਖਬਰਾਂ

 ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ 

ਪਾਰਟੀ ਦਾ ਭਾਜਪਾ ‘ਵਿਚ  ਰਲੇਵਾਂ ਕਰਨ ਦੀ ਚਰਚਾ ਛਿੜੀ
ਦਿੱਲੀ: : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਬੀਤੇ ਦਿਨੀਂ  ਦਿੱਲੀ ਪਹੁੰਚੇ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ  ਆਪਣੀ ਪਾਰਟੀ ਦੇ ਭਾਜਪਾ ਵਿੱਚ ਰਲੇਵੇਂ ਬਾਰੇ ਚਰਚਾ ਕਰ ਸਕਦੇ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਬਾਰੇ ਉਨ੍ਹਾਂ ਟਵਿੱਟਰ ‘ਤੇ ਕਿਹਾ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਕਰੀਬ ਦੋ ਹਫ਼ਤਿਆਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਸੂਤਰਾਂ ਅਨੁਸਾਰ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਬਣੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਅਤੇ ਭਵਿੱਖ ਵਿੱਚ ਸੰਭਾਵਿਤ ਸੀਟਾਂ ਦੀ ਵੰਡ ਬਾਰੇ ਵਿਚਾਰ ਵਟਾਂਦਰਾ ਕਰਨ ਦੀ ਸੰਭਾਵਨਾ ਹੈ।

Comment here