ਸਿਆਸਤਖਬਰਾਂ

ਕੈਪਟਨ ਦਾ ਖੱਟਰ ਨੂੰ ਕਿਸਾਨਾਂ ਨੂੰ ਮਿਲਦੀਆਂ ਸਹੂਲਤਾਂ ਦੇ ਜੁਆਬ

ਚੰਡੀਗੜ-ਲੰਘੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਸਵਾਲ ਪੁੱਛੇ ਸਨ, ਜਿਸ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਖੱਟਰ ਸਰਕਾਰ ਵੱਲੋਂ ਕਿਸਾਨਾਂ ਉੱਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ਤੇ ਪਰਦਾ ਪਾਉਣ ਦੀ ਕੋਝੀ ਕੋਸ਼ਿਸ਼ ਕਰਾਰ ਦਿੱਤਾ। ਕੈਪਟਨ ਨੇ ਕਿਹਾ ਕਿ ਕਿਸਾਨਾਂ ਬਾਰੇ ਖੱਟੜ ਦੇ ਦਾਅਵੇ ਤੇ ਸਵਾਲ ਹੋਰ ਕੁਝ ਵੀ ਨਹੀਂ ਸਿਰਫ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਹਾਲ ਹੀ ਚ ਕੀਤੇ ਹਿੰਸਕ ਹਮਲਿਆਂ ਕਾਰਨ ਹੋ ਰਹੀ ਦੇਸ਼ਵਿਆਪੀ ਆਲੋਚਨਾ ਤੋਂ ਬਚਾਅ ਦਾ ਇਕ ਘਟੀਆ ਤਰੀਕਾ ਹੈ। ਮਨੋਹਰ ਲਾਲ ਖੱਟਰ ਵੱਲੋਂ ਇਹ ਕਹਿਣਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਦੇ ਮੁਕਾਬਲੇ ਕਿਸਾਨਾਂ ਲਈ ਜ਼ਿਆਦਾ ਕੀਤਾ ਹੈਇਹਨਾਂ ਦਾਅਵਿਆਂ ਨੂੰ ਰੱਦ ਕਰਦਿਆਂ ਕੈਪਟਨ ਨੇ ਖੱਟੜ ਨੂੰ ਪੁੱਛਿਆ, ‘‘ਜੇ ਅਜਿਹਾ ਹੈ ਤਾਂ ਤੁਹਾਡੇ ਆਪਣੇ ਸੂਬੇ ਦੇ ਕਿਸਾਨ ਤੁਹਾਡੇ ਅਤੇ ਤੁਹਾਡੀ ਪਾਰਟੀ  ਤੋਂ ਨਾਰਾਜ਼ ਕਿਉਂ ਹਨ?’’ਕੈਪਟਨ ਕਿਹਾਕਿ ‘‘ਤੁਹਾਡੀ ਭਾਈਵਾਲ  ਪਾਰਟੀ ਨੇ ਸਾਡੇ ਕੋਲ ਕਰਮਚਾਰੀਆਂ ਨੂੰ ਤਨਖਾਹ ਦੇਣ ਜੋਗਾ ਪੈਸਾ ਵੀ ਨਹੀਂ ਛੱਡਿਆ ਫਿਰ ਵੀ ਅਸੀਂ ਸਫਲਤਾਪੂਰਵਕ 5,64,143 ਛੋਟੇ ਅਤੇ ਦਰਮਿਆਨੇ ਕਿਸਾਨਾਂ ਦਾ 4624.38 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਅਤੇ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਆਫੀ ਲਈ 590 ਕਰੋੜ ਰੁਪਏ ਹੋਰ ਮਨਜ਼ੂਰ ਕੀਤੇਕਿਸਾਨਾਂ ਦੀਆਂ ਖੇਤੀ ਮੋਟਰਾਂ ਲਈ ਹਰੇਕ ਸਾਲ 7200 ਕਰੋੜ ਰੁਪਏ ਬਿਜਲੀ ਸਬਸਿਡੀ ਦੇ ਰੂਪ ਵਿੱਚ ਦਿੱਤੇ ਜਾ ਰਹੇ ਨੇ। ਪੰਜਾਬ ਘੱਟੋ-ਘੱਟ ਸਮਰਥਨ ਮੁੱਲ ਤੇ ਕਣਕਝੋਨੇ ਅਤੇ ਕਪਾਹ ਜਿਹੀਆਂ ਮੁੱਖ ਫਸਲਾਂ ਦੀ ਖਰੀਦ ਦੇ ਮਾਮਲੇ ਚ ਨਾ ਸਿਰਫ ਦੇਸ਼ ਦੀ ਅਗਵਾਈ ਕਰ ਰਿਹਾ ਹੈਬਲਕਿ ਕੇਂਦਰ ਸਰਕਾਰ ਅਤੇ ਭਾਰਤ ਖੁਰਾਕ ਨਿਗਮ ਦੀਆਂ ਗਲਤ ਨੀਤੀਆਂ ਦਰਮਿਆਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਾਧੂ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ। ਪਾਣੀ ਬਚਾਓਪੈਸਾ ਕਮਾਓ’ ਸਕੀਮ ਤਹਿਤ ਪੰਜਾਬ ਸਰਕਾਰ ਪਾਣੀ ਦੀ ਸੰਭਾਲ ਕਰਨ ਦੀਆਂ ਵਿਧੀਆਂ ਅਪਣਾਉਣ ਦੇ ਨਾਲ-ਨਾਲ ਝੋਨੇ ਦੀ ਬਜਾਏ ਹੋਰ ਬਦਲਵੀਆਂ ਫਸਲਾਂ ਬੀਜ ਕੇ ਬਿਜਲੀ ਦੀ ਬੱਚਤ ਕਰ ਰਹੇ ਕਿਸਾਨਾਂ ਨੂੰ ਬਿਜਲੀ ਦਾ ਰੁਪਏ ਪ੍ਰਤੀ ਯੂਨਿਟ ਮੁਹੱਈਆ ਕਰਵਾ ਰਹੀ ਹੈ, ਪਰਾਲੀ ਪ੍ਰਬੰਧਨ ਲਈ 1000 ਰੁਪਏ ਪ੍ਰਤੀ ਏਕੜ ਤੁਸੀਂ ਦਿੰਦੇ ਹੋ, ਅਸੀਂ 2500 ਰੁਪਏ ਪ੍ਰਤੀ ਏਕੜ ਦਿੰਦੇ ਹਾਂ। ਇਸ ਦੇ ਨਾਲ ਕੈਪਟਨ ਨੇ ਵੀ ਸਵਾਲ ਕੀਤਾ ਹੈ ਕਿ ਹੁਣ ਦੱਸੋ ਪੰਜਾਬ ਕਿਸਾਨ ਹੇਤੂ ਹੈ ਕਿ ਹਰਿਆਣਾ…?

Comment here