ਸਿਆਸਤਖਬਰਾਂ

ਕੈਪਟਨ ਦੀ ਧੀ ਜਾਟ ਮਹਾਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ਬਣੀ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਆਲ ਇੰਡੀਆ ਜਾਟ ਮਹਾਸਭਾ (ਏ.ਆਈ.ਜੇ.ਐੱਮ.) ਦੀ ਪੰਜਾਬ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਦਫ਼ਤਰ ਵੱਲੋਂ ਕੱਲ੍ਹ ਜਾਰੀ ਪ੍ਰੈਸ ਬਿਆਨ ਅਨੁਸਾਰ ਜੈ ਇੰਦਰ ਨੇ ਸਾਬਕਾ ਮੁੱਖ ਸੰਸਦੀ ਸਕੱਤਰ ਡਾ: ਨਵਜੋਤ ਕੌਰ ਸਿੱਧੂ ਦੀ ਥਾਂ ਲਈ ਹੈ। ਨਵਜੋਤ ਕੌਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਹੈ। ਏਆਈਜੇਐਮ ਦੇ ਬੁਲਾਰੇ ਨੇ ਕਿਹਾ ਕਿ ਜਨਤਕ ਜੀਵਨ ਵਿੱਚ ਆਪਣੇ ਤਜ਼ਰਬੇ ਨੂੰ ਦੇਖਦੇ ਹੋਏ, ਜੈ ਇੰਦਰ ਸਮਾਜ ਨੂੰ ਉੱਚਾ ਚੁੱਕਣ ਅਤੇ ਸੰਗਠਨ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਕੰਮ ਕਰੇਗੀ। ਨਵਜੋਤ ਕੌਰ ਨੂੰ ਮਾਰਚ 2021 ਵਿਚ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ।

Comment here