ਅਪਰਾਧਸਿਆਸਤਖਬਰਾਂਦੁਨੀਆ

ਕੈਪਟਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਮਾਮਲੇ ਚ ਪੰਨੂੰ ਤੇ ਕੇਸ ਦਰਜ

ਚੰਡੀਗੜ੍ਹ- ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਗੁਰਪਤਵੰਤ ਸਿੰਘ ਪੰਨੂ ਨੇ 28 ਅਗਸਤ ਨੂੰ ਐੱਸਐੱਫਜੇ ਦੇ ਫੇਸਬੁੱਕ ਪੇਜ ‘ਤੇ ਪੋਸਟ ਕੀਤੇ ਗਏ ਵੀਡੀਓ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਮਾਮਲੇ ਚ ਕਾਰਵਾਈ ਕਰਦਿਆਂ ਇੰਗਲੈਂਡ ਬੈਠੇ ਗੁਰਪਤਵੰਤ ਵਿਰੁੱਧ ਕੇਸ ਦਰਜ ਕੀਤਾ ਹੈ।  ਪਿਛਲੇ ਮਹੀਨੇ ਹਿਮਾਚਲ ਪ੍ਰਦੇਸ਼ ਪੁਲੀਸ ਨੇ ਪੰਨੂ ਖ਼ਿਲਾਫ਼ ਰਾਜ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਸੀ।

Comment here