ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਬਚਾਅ ਕਰਦੇ ਹੋਏ ਭਾਜਪਾ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ (ਕੈਪਟਨ ਅਮਰਿੰਦਰ ਸਿੰਘ) ਨੇ ਕੇਂਦਰ ਸਰਕਾਰ ਨਾਲ ਚੱਲਣ ਦੀ ਕੋਸ਼ਿਸ਼ ਕੀਤੀ ਹੈ ਤਾਂ ਇਸ ਵਿੱਚ ਗਲਤ ਕੀ ਹੈ? ਪੀਐਮ ਮੋਦੀ ਨੇ ਜਲੰਧਰ ਵਿਖੇ ਚੋਣ ਪ੍ਰਚਾਰ ਰੈਲੀ ਦੌਰਾਨ ਪਾਰਟੀ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਅੜਿੱਕੇ ਡਾਹੁਣ ਅਤੇ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਇਥੇ ਆ ਕੇ ਕਿਹਾ ਸੀ ਕਿ ਕੈਪਟਨ ਤਾਂ ਕੇਂਦਰ ਸਰਕਾਰ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ, ਜਦਕਿ ਕਾਂਗਰਸ ਇੱਕ ਪਰਿਵਾਰ ਦੇ ਇਸ਼ਾਰਿਆਂ ‘ਤੇ ਸਰਕਾਰ ਚਲਾਉਣਾ ਚਾਹੁੰਦੀ ਹੈ, ਜਿਸਦੀ ਪੋਲ ਖੁਦ ਕਾਂਗਰਸ ਪਾਰਟੀ ਦੇ ਆਗੂ ਹੀ ਖੋਲ ਰਹੇ ਹਨ। ਉਨ੍ਹਾਂ ਕਿਹਾ ਕਿ ਆਪਸ ਵਿੱਚ ਲੜਣ ਵਾਲੇ ਪਾਰਟੀ ਦੇ ਆਗੂ ਪੰਜਾਬ ਦਾ ਵਿਕਾਸ ਨਹੀਂ ਕਰ ਸਕਦੇ।
Comment here