ਸਿਆਸਤਖਬਰਾਂ

ਕੈਪਟਨ ਨੇ ਨਸ਼ਿਆਂ ਦੇ ਹੱਲ ਲਈ ਕੁੱਝ ਨਾ ਕੀਤਾ—ਸੁਖਜਿੰਦਰ ਰੰਧਾਵਾ

ਬਠਿੰਡਾ-ਬੀਤੇ ਦਿਨੀਂ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਬਠਿੰਡਾ, ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਅਤੇ ਐੱਸਐੱਸਪੀ ਸਮੇਤ ਪੁਲਿਸ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ਵਿਚ ਨਸ਼ੇ ਦਾ ਲੱਕ ਤੋੜਣ ਦੀ ਸਹੁੰ ਖਾਧੀ ਸੀ ਪਰ ਕੈਪਟਨ ਨੇ ਨਸ਼ਿਆਂ ਦੇ ਮੁੱਦੇ ’ਤੇ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਜਦੋਂ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਉਹਨਾਂ ਨੇ ਫਾਈਲਾਂ ਦੇਖੀਆਂ ਤਾਂ ਕਿਸੇ ਰਿਪੋਰਟ ’ਤੇ ਕੋਈ ਕੰਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ। ਪਾਕਿਸਤਾਨ ਦੀਆਂ ਸਰਹੱਦਾਂ ਤੇ ਚੌਕਸੀ ਵਰਤਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

Comment here