ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੀਟਿੰਗ ਦੀ ਸੋਸ਼ਲ ਮੀਡੀਆ ’ਤੇ ਚੱਲ ਰਹੀ ਚਰਚਾ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਚਰਚਾ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਪ੍ਰਤੀ ਵਚਨਬੱਧ ਹਨ। ਉਨ੍ਹਾਂ ਨੇ ਆਪਣਾ ਮਨ ਬਣਾ ਲਿਆ ਹੈ ਕਿ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਉਹ ਇਸ ਮੁਕਾਮ ਉਤੇ ਆ ਕੇ ਪਿੱਛੇ ਮੁੜ ਕੇ ਨਹੀਂ ਦੇਖ ਸਕਦੇ। ਉਨ੍ਹਾਂ ਦੀ ਜ਼ਿੰਦਗੀ ਦਾ ਇਹ ਸਿਧਾਂਤ ਹੈ ਕਿ ਇੱਕ ਵਾਰ ਕੀਤਾ ਫੈਸਲਾ ਉਹ ਕਦੇ ਵਾਪਸ ਨਹੀਂ ਲੈਂਦੇ।
ਦੂਜੇ ਪਾਸੇ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਦੀ ਘਰ ਵਾਪਸੀ ਕਰਵਾਉਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਵਿਚ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਰਾਜ ਕੁਮਾਰ ਵੇਰਕਾ, ਸੁੰਦਰ ਸ਼ਾਮ ਅਰੋੜਾ, ਬਲਬੀਰ ਸਿੰਘ ਸਿੱਧੂ ਤੇ ਰਾਣਾ ਗੁਰਮੀਤ ਸੋਢੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।
ਕੈਪਟਨ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਦੀ ਚਰਚਾ ‘ਤੇ ਦਿੱਤਾ ਬਿਆਨ

Comment here