ਸਿਆਸਤਖਬਰਾਂ

ਕੈਪਟਨ ਵੱਲੋਂ ਨਵੀਂ ਪਾਰਟੀ ਦੇ ਦਫਤਰ ਦਾ ਉਦਘਾਟਨ

ਭਾਜਪਾ ਤੇ ਢੀਂਡਸਾ ਧੜੇ ਨਾਲ ਹੋਵੇਗਾ ਗਠਜੋੜ

ਚੰਡੀਗੜ-ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਸਮੀ ਤੌਰ ਉਤੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਾਰਟੀ ਦਫਤਰ ਦਾ ਅੱਜ ਚੰਡੀਗੜ੍ਹ ਵਿਚ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣਾਂ ਲੜੇਗੀ ਤੇ ਪੰਜਾਬ ਵਿਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ 10 ਦਿਨਾਂ ਤੋਂ ਸ਼ੁਰੂ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨਾਲ ਸਾਰੇ ਮਸਲੇ ਹੱਲ ਹੋ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਮੱਖ ਮੰਤਰੀ ਹੁੰਦਿਆਂ ਆਪਣੇ 92 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਪੂਰੇ ਹੌਸਲੇ ਵਿੱਚ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਉਹਨਾਂ ਨੂੰ ਹਰ ਹਾਲ ਜਿੱਤ ਨਸੀਬ ਹੋਵੇਗੀ, ਕਿਉਂਕਿ ਪੰਜਾਬ ਦੇ ਲੋਕ ਉਹਨਾਂ ਦੇ ਕੰਮਕਾਜ ਤੋਂ ਖੁਸ਼ ਸਨ ਤੇ ਹੁਣ ਕਿਸਾਨੀ ਮੁੱਦੇ ਹੱਲ ਹੋਣ ਕਰਕੇ ਮਹੌਲ ਹੋਰ ਵੀ ਸੁਖਾਵਾਂ ਹੋ ਗਿਆ ਹੈ।

Comment here