ਸਿਆਸਤਖਬਰਾਂ

ਕੈਪਟਨ 20 ਨੂੰ ਅਕਾਲ ਤਖਤ ਤੇ ਤਲਬ, ਬਰਗਾੜੀ ਮੋਰਚੇ ਦਾ ਮਾਮਲਾ

ਅੰਮ੍ਰਿਤਸਰ-ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੇ ਮਾਮਲੇ ਚ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਵੀ 20 ਸਤੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਾਹਿਬ ‘ਤੇ ਸੱਦਿਆ ਹੈ। ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਕੱਤਰਤਾ ਕਰ ਕੇ ਬਰਗਾੜੀ ਮੋਰਚਾ ਖ਼ਤਮ ਕਰਵਾਉਣ ਦੀ ਸਾਜ਼ਿਸ਼ ਤਹਿਤ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤੇ ਤਿੰਨ ਵਿਧਾਇਕਾਂ ਦੇ ਸਪੱਸ਼ਟੀਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ 20 ਸਤੰਬਰ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੱਦਿਆ ਹੈ।  ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਪੱਸ਼ਟੀਕਰਨ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Comment here