ਚੰਡੀਗੜ੍ਹ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਤੇ ਬਹਬਿਲ ਕਲਾਂ ’ਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਉਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪਸ਼ਟ ਕੀਤਾ ਕਿ ਪਟੀਸ਼ਨਰ ਜਾਂਚ ਵਿੱਚ ਸਹਿਯੋਗ ਕਰੇਗਾ ਅਤੇ ਕਿਸੇ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ। ਦੱਸ ਦਈਏ ਕਿ 2015 ‘ਚ ਵਾਪਰੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਹੁਣ ਤੱਕ ਮੁਲਜ਼ਮਾਂ ਖਿਲਾਫ਼ ਚਾਰ ਚਲਾਨ ਪੇਸ਼ ਕਰ ਚੁੱਕੀ ਹੈ। ਜਿੱਥੇ ਜਾਂਚ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਕਈ ਹੋਰ ਪੁਲਿਸ ਅਧਿਕਾਰੀ ਇਸ ਮਾਮਲੇ ‘ਚ ਆਰੋਪੀ ਬਣਾਏ ਗਏ ਸਨ।
ਕੋਟਕਪੂਰਾ ਗੋਲ਼ੀਕਾਂਡ: ਹਾਈਕੋਰਟ ਵੱਲੋਂ ਸੁਖਬੀਰ ਬਾਦਲ ਤੇ ਸੈਣੀ ਨੂੰ ਰਾਹਤ

Comment here