ਸਿਹਤ-ਖਬਰਾਂਖਬਰਾਂ

ਕੋਰੋਨਾ ਕੇਸਾਂ ‘ਚ ਭਾਰੀ ਗਿਰਾਵਟ, ਲੱਖ ਤੋਂ ਘਟੇ ਮਾਮਲੇ

ਦਿੱਲੀ-ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ ਹੈ। ਇਸ ਦੌਰਾਨ 83876 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 895 ਮਰੀਜ਼ਾਂ ਨੇ ਜਾਨ ਗਵਾਈ। ਸਕਾਰਾਤਮਕਤਾ ਦਰ 8 ਫੀਸਦੀ ਤੋਂ ਥੱਲੇ ਆ ਗਈ ਹੈ। ਦੇਸ਼ ‘ਚ ਕੋਵਿਡ-19 ਨਾਲ 895 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਨਫੈਕਸ਼ਨ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵਧ ਕੇ 5,02,874 ਹੋ ਗਈ ਹੈ। ਦੇਸ਼ ਵਿੱਚ ਇਲਾਜ ਦੌਰਾਨ ਮਰੀਜ਼ਾਂ ਦੀ ਗਿਣਤੀ ਘਟ ਕੇ 11,08,938 ਹੋ ਗਈ ਹੈ, ਜੋ ਕਿ ਲਾਗ ਦੇ ਕੁੱਲ ਮਾਮਲਿਆਂ ਦਾ 2.62 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1,16,073 ਦੀ ਕਮੀ ਆਈ ਹੈ। ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਕੌਮੀ ਦਰ 96.19 ਪ੍ਰਤੀਸ਼ਤ ਹੈ

Comment here