ਟੋਰਾਂਟੋ :ਕੈਨੇਡਾ ਦੀ ਰਾਜਧਾਨੀ ਓਟਾਵਾ ਵਿੱਚ ਕੋਵਿਡ-19 ਸੰਬੰਧੀ ਪਾਬੰਦੀਆਂ ਅਤੇ ਟੀਕੇ ਸੰਬੰਧੀ ਆਦੇਸ਼ ਦੇ ਵਿਰੁੱਧ ਹਜ਼ਾਰਾਂ ਲੋਕ ਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ‘ਪਾਰਲੀਆਮੈਂਟ ਹਿਲ’ ਦੇ ਆਲੇ-ਦੁਆਲੇ ਆਵਾਜਾਈ ਨੂੰ ਵੀ ਰੋਕਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ‘ਨੈਸ਼ਨਲ ਵਾਰ ਮੈਮੋਰੀਅਲ’ ਵਿੱਚ ਯੂਰਿਨ ਪਾਸ ਕੀਤਾ ਅਤੇ ਵਾਹਨ ਖੜ੍ਹੇ ਕੀਤੇ। ਕੈਨੇਡਾ ਵਿਚ ਹੁਣ ਤੱਕ ਦੇ ਸਭ ਤੋਂ ਵੱਡੇ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਾਰੇ ਲੋਕ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਨਹੀਂ ਹਨ ਕਿਉਂਕਿ ਕੈਨੇਡਾ ਵਿੱਚ 80 ਫ਼ੀਸਦੀ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ ਅਤੇ ਬਾਕੀ ਲੋਕ ਪ੍ਰਦਰਸ਼ਨਕਾਰੀਆਂ ਦੇ ਇਤਰਾਜ਼ਯੋਗ ਵਿਵਹਾਰ ਤੋਂ ਨਾਰਾਜ਼ ਹੋ ਗਏ। ਕੈਨੇਡਾ ਦੇ ਪੀ.ਐੱਮ. ਜਸਟਿਨ ਟਰੂਡੋ ਨੇ ਕਿਹਾ ਕਿ ਓਟਾਵਾ ਵਿੱਚ ਪ੍ਰਦਰਸ਼ਨ ਕਰਨ ਵਾਲੇ ਲੋਕ ਘੱਟ ਗਿਣਤੀ ਦੇ ਹਨ। ਟਰੁਡੋ ਦੇ ਦੋ ਬੱਚੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ ਅਤੇ ਮੰਗਲਵਾਰ ਨੂੰ ਆਈ ਜਾਂਚ ਰਿਪੋਰਟ ਵਿੱਚ ਉਨ੍ਹਾਂ ਦੇ ਵੀ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ। ਕੁਝ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਜਾਰੀ ਰੱਖਦੇ ਕਿਹਾ ਕਿ ਜਦੋਂ ਤੱਕ ਟੀਕਿਆਂ ਸੰਬੰਧੀ ਸਾਰੇ ਹੁਕਮ ਅਤੇ ਹੋਰ ਪਾਬੰਦੀਆਂ ਵਾਪਸ ਨਹੀਂ ਲਈਆਂ ਜਾਂਦੀਆਂ, ਉਦੋਂ ਤੱਕ ਉਹ ਨਹੀਂ ਹਟਣਗੇ। ਉਨ੍ਹਾਂ ਨੇ ਟਰੂਡੋ ਸਰਕਾਰ ਨੂੰ ਹਟਾਏ ਜਾਣ ਦੀ ਮੰਗ ਵੀ ਕੀਤੀ ਹੈ, ਜਦੋਂ ਕਿ ਜ਼ਿਆਦਾਤਰ ਪਾਬੰਦੀਆਂ ਸੂਬਾਈ ਸਰਕਾਰ ਨੇ ਲਾਗੂ ਕੀਤੀਆਂ ਹਨ। ਪ੍ਰਦਰਸ਼ਨੀਆਂ ਨੇ ਹੋਟਲ, ਮਾਲ ਅਤੇ ਕਰਿਆਨੇ ਦੀਆਂ ਦੁਕਾਨਾਂ ਵਿੱਚ ਮਾਸਕ ਪਾਉਣ ਤੋਂ ਇਨਕਾਰ ਕੀਤਾ ਅਤੇ ਦੇਸ਼ ਵਾਇਰਸ ਨਾਲ ਨਜਿੱਠਣ ਲਈ ਕੋਈ ਹੋਰ ਤਰੀਕਾ ਲੱਭਣ ਲਈ ਕਿਹਾ।
Comment here