ਜਿਨੇਵਾ-ਹੁਣੇ ਜਿਹੇ ਦੱਖਣੀ ਅਫ਼ਰੀਕਾ ਅਤੇ ਬੋਤਸਵਾਨਾ ਵਿੱਚ ਪਾਏ ਗਏ ਸੰਭਾਵੀ ਤੇਜ਼ੀ ਨਾਲ ਫੈਲਣ ਵਾਲੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਬਾਰੇ ਵਿਸ਼ਵ ਸਿਹਤ ਸੰਗਠਨ ਨੇ ਚਰਚਾ ਕਰਨ ਲਈ ਇਕ ਐਮਰਜੈਂਸੀ ਮੀਟਿੰਗ ਸੱਦੀ ਹੈ। ਡਬਲਯੂ.ਐਚ.ਓ. ਨੇ ਕਿਹਾ ਕਿ ਉਹ ਰਿਪੋਰਟ ਕੀਤੇ ਗਏ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦੀ ‘‘ਨੇੜਿਓਂ ਨਿਗਰਾਨੀ’’ ਕਰ ਰਿਹਾ ਹੈ ਅਤੇ ਹੋਣ ਵਾਲੀ ਮੀਟਿੰਗ ਵਿਚ ਇਹ ਨਿਰਧਾਰਤ ਕੀਤਾ ਜਾਏਗਾ ਕਿ ਕੀ ਇਸ ਨੂੰ ‘‘ਚਿੰਤਾ’’ ਵਜੋਂ ਦੇਖਿਆ ਜਾਣਾ ਚਾਹੀਦਾ ਹੈ ਜਾਂ ਨਹੀਂ। ਦੱਸ ਦੇਈਏ ਕਿ ਵੀਰਵਾਰ ਨੂੰ ਦੱਖਣੀ ਅਫਰੀਕਾ ਵਿਚ ਕੋਰੋਨਾ ਵਾਇਰਸ ਦੇ ਇਕ ਨਵੇਂ ਵੈਰੀਐਂਟ ਦਾ ਪਤਾ ਲੱਗਾ ਹੈ, ਜਿਸ ਨਾਲ ਸੰਕਰਮਣ ਦੇ ਹੋਰ ਤੇਜ਼ੀ ਨਾਲ ਫੈਲਣ ਦਾ ਖ਼ਦਸ਼ਾ ਹੈ । ਦੱਖਣੀ ਅਫਰੀਕਾ ਦੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਹੈਲਥ-ਨੈਸ਼ਨਲ ਇੰਸਟੀਚਿਊਟ ਫਾਰ ਕਮਿਊਨੀਕੇਬਲ ਡਿਜ਼ੀਜ਼ ਨੇ ਬੀ.1.1.529 ਦੇ 22 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।
ਯੂਰਪੀਅਨ ਯੂਨੀਅਨ ਨੇ ਬੱਚਿਆਂ ਨੂੰ ਟੀਕਾਕਰਨ ਲਈ ਕੋਵਿਡ ਵੈਕਸੀਨ ਨੂੰ ਦਿੱਤੀ ਮਨਜ਼ੂਰੀ
ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਯੂਰਪੀਅਨ ਯੂਨੀਅਨ ਦੇ ਡਰੱਗ ਰੈਗੂਲੇਟਰ ਨੇ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਦੇ ਐਂਟੀ-ਕੋਵਿਡ-19 ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਯੂਰਪ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਲੱਖਾਂ ਸਕੂਲੀ ਬੱਚਿਆਂ ਦੇ ਟੀਕਾਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਯੂਰਪੀਅਨ ਮੈਡੀਸਨ ਏਜੰਸੀ ਨੇ ਬੱਚਿਆਂ ਨੂੰ ਟੀਕਾਕਰਨ ਕਰਨ ਲਈ ਕੋਵਿਡ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਹੈ। ਏਜੰਸੀ ਨੇ ਕਿਹਾ ਕਿ ਉਸ ਨੇ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਕੋਵਿਡ-19 ਵੈਕਸੀਨ ‘ਕਾਮਿਰਨੇਤੀ’ ਨੂੰ ਮਨਜ਼ੂਰੀ ਦੇ ਦਿੱਤੀ ਹੈ।
Comment here