ਸਿਹਤ-ਖਬਰਾਂਖਬਰਾਂ

ਕੋਰੋਨਾ ਪਾਜ਼ੇਟਿਵ ਨਿਕਲੇ ਯੂਨੀਵਰਸਿਟੀ ਦੇ 142 ਵਿਦਿਆਰਥੀ

ਕਟੜਾ-ਲੰਘੇ ਦਿਨੀ ਕੋਵਿਡ ਜਾਂਚ ਦੌਰਾਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ’ਚ 142 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲੇ ਜਿਸ ਪਿੱਛੋਂ ਇਨਫੈਕਟਿਡ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਕੈਂਪਸ ’ਚ ਹੀ ਕੁਆਰੰਟੀਨ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਵਿਚ ਲਗਭਗ 1500 ਵਿਦਿਆਰਥੀ-ਵਿਦਿਆਰਥਣਾਂ ਸਿੱਖਿਆ ਹਾਸਲ ਕਰਦੀਆਂ ਹਨ। ਜਿਨ੍ਹਾਂ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ, ਉਨ੍ਹਾਂ ਨੂੰ ਘਰ ਭੇਜਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਵਿਚ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਉਸ ਪਿੱਛੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕਰ ਕੇ ਯੂਨੀਵਰਸਿਟੀ ਕੰਪਲੈਕਸ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ।

Comment here