ਅਪਰਾਧਸਿਆਸਤਖਬਰਾਂ

ਕੋਲਾ ਘੁਟਾਲੇ ਚ ਸਾਬਕਾ ਕੋਲਾ ਸਕੱਤਰ ਨੂੰ ਤਿੰਨ ਸਾਲ ਦੀ ਕੈਦ

ਨਵੀਂ ਦਿੱਲੀ-ਦਿੱਲੀ ਦੀ ਇਕ ਅਦਾਲਤ ਨੇ ਮਹਾਰਾਸ਼ਟਰ ਵਿੱਚ ਇਕ ਕੋਲਾ ਖਾਣ ਦੀ ਵੰਡ ਵਿੱਚ ਬੇਨਿਯਮੀਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ ਤਿੰਨ ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਵਕੀਲ ਨੇ ਦੱਸਿਆ ਕਿ ਵਿਸ਼ੇਸ਼ ਜੱਜ ਅਰੁਨ ਭਾਰਦਵਾਜ ਨੇ ਮਾਮਲੇ ਵਿੱਚ ਕੋਲਾ ਮੰਤਰਾਲੇ ਦੇ ਸਾਬਕਾ ਸੰਯੁਕਤ ਸਕੱਤਰ ਕੇ.ਐੱਸ. ਕਰੋਫਾ ਨੂੰ ਵੀ ਦੋ ਸਾਲਾਂ ਦੀ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਲੋਹਾਰਾ ਈਸਟ ਕੋਲਾ ਖਾਣ ਦੀ ਵੰਡ ਨਾਲ ਸਬੰਧਤ ਮਾਮਲੇ ਵਿੱਚ ਦੋਹਾਂ ਨੂੰ ਅਪਰਾਧਿਕ ਸਾਜ਼ਿਸ਼ ਰਚਣ, ਧੋਖਾਧੜੀ ਕਰਨ ਤੇ ਭ੍ਰਿਸ਼ਟਾਚਾਰ ਦਾ ਦੋਸ਼ੀ ਠਹਿਰਾਇਆ ਸੀ। ਇਸੇ ਦੌਰਾਨ, ਅਦਾਲਤ ਨੇ ਦੋਸ਼ੀ ਕੰਪਨੀ ਗਰੇਸ ਇੰਡਸਟਰੀਜ਼ ਲਿਮਿਟਡ (ਜੀਆਈਐੱਲ) ਦੇ ਡਾਇਰੈਕਟਰ ਮੁਕੇਸ਼ ਗੁਪਤਾ ਨੂੰ ਅਪਰਾਧਿਕ ਸਾਜ਼ਿਸ਼ ਰਚਣ ਤੇ ਧੋਖਾਧੜੀ ਦੇ ਦੋਸ਼ ਹੇਠ ਚਾਰ ਸਾਲ ਦੀ ਕੈਦ ਅਤੇ ਦੋ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉੱਧਰ, ਕੰਪਨੀ ਨੂੰ ਵੀ ਵੱਖਰੇ ਤੌਰ ’ਤੇ ਦੋ ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਨਿਰਦੇਸ਼ ਦਿੱਤਾ ਗਿਆ ਹੈ।

Comment here