ਸਿਹਤ-ਖਬਰਾਂਖਬਰਾਂਦੁਨੀਆ

ਕੋਵਿਡ-19 : ਚੀਨ ਦੇ ਪ੍ਰਬੰਧਾਂ ਤੋਂ ਅਮਰੀਕਾ ਚਿੰਤਤ

ਵਾਸ਼ਿੰਗਟਨ-ਚੀਨ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੇ ਇਕ ਵਾਰ ਫਿਰ ਦੁਨੀਆਂ ਭਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਕਿਹਾ ਕਿ ਚੀਨ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਪਣਾਈ ਜਾ ਰਹੇ ਤਰੀਕਿਆਂ ਤੋਂ ਅਮਰੀਕਾ ਚਿੰਤਤ ਹੈ। ਰਾਸ਼ਟਰਪਤੀ ਬਾਈਡਨ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ, ਕੀ ਉਹ ਚੀਨ ਵਿੱਚ ਸੰਕਰਮਣ ਦੀ ਸਥਿਤੀ ਨੂੰ ਲੈ ਕੇ ਚਿੰਤਤ ਸਨ? ਦਾ ਜਵਾਬ ਦਿੰਦਿਆਂ ‘ਹਾਂ’ ਕਿਹਾ। ਚੀਨ ‘ਚ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧੇ ਦੇ ਮੱਦੇਨਜ਼ਰ ਅਮਰੀਕਾ ਅਤੇ ਭਾਰਤ ਸਮੇਤ ਕਈ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀਆਂ ਲਗਾਈਆਂ ਹਨ।
ਬਾਈਡਨ ਨੇ ਕਿਹਾ ਕਿ ਜੇ ਤੁਸੀਂ ਚੀਨ ਤੋਂ ਆ ਰਹੇ ਹੋ, ਤਾਂ ਤੁਹਾਡੀ ਜਾਂਚ ਹੋਣੀ ਚਾਹੀਦੀ ਹੈ ਪਰ ਚੀਨ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇਡ ਪ੍ਰਾਈਸ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਹਰ ਪਾਸੇ ਕੋਰੋਨਾ ਵਾਇਰਸ ਦਾ ਸੰਕਰਮਣ ਫੈਲਿਆ ਹੋਇਆ ਹੈ, ਅਜਿਹੀ ਸਥਿਤੀ ਵਿੱਚ ਵੀ ਇੱਕ ਵੱਡੀ ਅਤੇ ਵਿਸ਼ਾਲ ਆਬਾਦੀ ਵਾਲੇ ਚੀਨ ਵਰਗੇ ਦੇਸ਼ ਵਿੱਚ ਵਾਇਰਸ ਦੇ ਵਾਧੂ ਰੂਪਾਂ ਦੇ ਉਭਰਨ ਦੀ ਸੰਭਾਵਨਾ ਹੈ। ਪ੍ਰਾਈਸ ਨੇ ਕਿਹਾ ਕਿ ਅਸੀਂ ਦੇਖਿਆ ਹੈ ਕਿ ਨਵਾਂ ਰੂਪ ਦੁਨੀਆ ਦੇ ਕਿਸੇ ਹੋਰ ਹਿੱਸੇ ਤੋਂ ਸ਼ੁਰੂ ਹੋਇਆ ਅਤੇ ਅਮਰੀਕਾ ਤੱਕ ਪਹੁੰਚ ਗਿਆ।

Comment here