ਸਿਆਸਤਸਿਹਤ-ਖਬਰਾਂਖਬਰਾਂ

ਕੋਵਿਡ-19 : ਪੰਜਾਬ ’ਚ ਨਾਈਟ ਕਰਫਿਊ ਦਾ ਐਲਾਨ, ਸਕੂਲ-ਕਾਲਜ ਬੰਦ

ਚੰਡੀਗੜ੍ਹ-ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਵਿਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੀ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਜਾਰੀ ਨਵੀਂ ਗਾਈਡਲਾਈਨਜ਼ ਅਨੁਸਾਰ, ਸਿਨੇਮਾ ਹਾਲ, ਰੈਸਟੋਰੈਂਟ ਆਦਿ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਨਾਈਟ ਕਰਫਿਊ ਫਿਲਹਾਲ 15 ਜਨਵਰੀ ਤਕ ਲਾਗੂ ਰਹੇਗਾ।

Comment here