ਸਿਹਤ-ਖਬਰਾਂਖਬਰਾਂ

ਕੋਵਿਡ-19 : ਭਾਰਤ ’ਚ 16,764 ਨਵੇਂ ਕੇਸ, 220 ਲੋਕਾਂ ਦੀ ਮੌਤ

ਓਮੀਕ੍ਰੋਨ ਮਰੀਜ਼ਾਂ ਦੀ ਗਿਣਤੀ ਹੋਈ 1270
ਨਵੀਂ ਦਿੱਲੀ-ਭਾਰਤ ’ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਭਾਰਤ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 16 ਹਜ਼ਾਰ 764 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 220 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਹੁਣ ਤਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 1270 ਮਾਮਲੇ ਸਾਹਮਣੇ ਆ ਚੁੱਕੇ ਹਨ।
ਹੁਣ ਤਕ 4 ਲੱਖ 81 ਹਜ਼ਾਰ 80 ਮੌਤਾਂ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਐਕਟਿਵ ਕੇਸਾਂ ਦੀ ਗਿਣਤੀ 91 ਹਜ਼ਾਰ 361 ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 81 ਹਜ਼ਾਰ 80 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 7585 ਰਿਕਵਰੀ ਹੋਏ ਸਨ, ਜਿਸ ਤੋਂ ਬਾਅਦ ਹੁਣ ਤਕ 3 ਕਰੋੜ 42 ਲੱਖ 66 ਹਜ਼ਾਰ 363 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਹੁਣ ਤਕ 144 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤਕ ਐਂਟੀ-ਕੋਰੋਨਾ ਵਾਇਰਸ ਵੈਕਸੀਨ ਦੀਆਂ 144 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 66 ਲੱਖ 65 ਹਜ਼ਾਰ 290 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤਕ 142 ਕਰੋੜ 54 ਲੱਖ 16 ਹਜ਼ਾਰ 714 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਦੇਸ਼ ਵਿਚ ਹੁਣ ਤਕ ਓਮੀਕ੍ਰੋਨ ਦੇ 1270 ਮਾਮਲੇ ਦਰਜ
ਦੇਸ਼ ਵਿਚ ਹੁਣ ਤਕ 1270 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਦੇਸ਼ ਵਿਚ ਇਸ ਵੇਰੀਐਂਟ ਨਾਲ ਸੰਕਰਮਿਤ ਰਾਜਾਂ ਦੀ ਗਿਣਤੀ 23 ਹੋ ਗਈ ਹੈ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ ਵਿਚ ਹਨ। ਇਸ ਤੋਂ ਬਾਅਦ ਕੇਰਲ ਤੀਜੇ ਨੰਬਰ ’ਤੇ ਹੈ। ਮਹਾਰਾਸ਼ਟਰ ਵਿਚ ਹੁਣ ਤਕ 450, ਦਿੱਲੀ ਵਿਚ 320 ਅਤੇ ਕੇਰਲ ਵਿੱਚ 109 ਲੋਕ ਓਮਿਕਰੋਨ ਨਾਲ ਸੰਕਰਮਿਤ ਹੋਏ ਹਨ।

Comment here