ਸਿਆਸਤਖਬਰਾਂਦੁਨੀਆ

ਕੌਮਾਂਤਰੀ ਮਸਲਿਆਂ ’ਤੇ ਚਰਚਾ ਲਈ ਰੋਮ ਪੁੱਜੇ ਮੋਦੀ ਦਾ ਸ਼ਾਨਦਾਰ ਸਵਾਗਤ

ਰੋਮ-ਕੌਮਾਂਤਰੀ ਮਸਲਿਆਂ ’ਤੇ ਚਰਚਾ ਕਰਨ ਲਈ ਜੀ-20 ਸਿਖ਼ਰ ਸੰਮੇਲਨ ਵਿੱੱਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਦੀ ਰਾਜਧਾਨੀ ਰੋਮ ਪਹੁੰਚ ਗਏ, ਜਿੱਥੇ ਉਹ ਕਰੋਨਾ ਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਵਿਸ਼ਵ ਅਰਥਚਾਰੇ ਅਤੇ ਸਿਹਤ ਖੇਤਰ ਨੂੰ ਮੁੜ ਲੀਹ ’ਤੇ ਲਿਆਉਣ, ਵਿਕਾਸ ਅਤੇ ਜਲਵਾਯੂ ਤਬਦੀਲੀ ਬਾਰੇ ਹੋਰ ਨੇਤਾਵਾਂ ਨਾਲ ਚਰਚਾ ਕਰਨਗੇ।
ਇਟਲੀ ’ਚ ਭਾਰਤੀ ਭਾਈਚਾਰੇ ਵੱਲੋਂ ਮੋਦੀ ਦਾ ਸਵਾਗਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸਿਖ਼ਰ ਸੰਮੇਲਨ ਵਿਚ ਹਿੱਸਾ ਲੈਣ ਲਈ ਇਟਲੀ ਪਹੁੰਚ ਗਏ ਹਨ ਜਿੱਥੇ ਉਹ ਵਿਸ਼ਵ ਦੇ ਹੋਰਨਾਂ ਆਗੂਆਂ ਨਾਲ ਆਲਮੀ ਮਹਾਮਾਰੀ ਤੇ ਇਸ ਤੋਂ ਉਭਾਰ ਨਾਲ ਜੁੜੇ ਮੁੱਦਿਆਂ ਉਤੇ ਚਰਚਾ ਕਰਨਗੇ। ਇਸ ਤੋਂ ਇਲਾਵਾ ਟਿਕਾਊ ਵਿਕਾਸ ਤੇ ਜਲਵਾਯੂ ਤਬਦੀਲੀ ਵੀ ਚਰਚਾ ਦਾ ਕੇਂਦਰ ਹੋਣਗੇ।
ਪ੍ਰਧਾਨ ਮੰਤਰੀ ਦਾ ਇੱਥੇ ਭਾਰਤੀ ਭਾਈਚਾਰੇ ਨੇ ਨਿੱਘਾ ਸਵਾਗਤ ਕੀਤਾ। ਸੋਸ਼ਲ ਮੀਡੀਆ ’ਤੇ ਸ਼ੇਅਰ ਇਕ ਵੀਡੀਓ ਵਿਚ ਮੋਦੀ ਖ਼ੁਸ਼ੀ ਭਰੇ ਰੌਂਅ ’ਚ ਹਨ ਤੇ ਲੋਕ ਉਨ੍ਹਾਂ ਦਾ ਨਾਂ ਲੈ ਕੇ ਸਵਾਗਤ ਕਰ ਰਹੇ ਹਨ। ਭਾਰਤੀ ਭਾਈਚਾਰਾ ਇਕ ਪਾਰਕ ਵਿਚ ਇਕੱਠਾ ਹੋਇਆ ਸੀ ਤੇ ਉੱਥੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ। ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਹੱਥ ਵੀ ਮਿਲਾਏ। ਭਾਈਚਾਰੇ ਨੂੰ ਮਿਲਣ ਤੋਂ ਪਹਿਲਾਂ ਮੋਦੀ ਨੇ ਪਿਆਜ਼ਾ ਗਾਂਧੀ ਵਿਚ ਲੱਗੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਫੁੱਲਮਾਲਾ ਭੇਂਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇਟਲੀ ਵਿਚ ਯੂਰੋਪੀਅਨ ਕੌਂਸਲ ਦੇ ਪ੍ਰਧਾਨ ਚਾਰਲਸ ਮਿਸ਼ੇਲ ਤੇ ਯੂਰੋਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡੇਰ ਲੇਯੇਨ ਨਾਲ ਮੁਲਾਕਾਤ ਕੀਤੀ ਹੈ।

Comment here