ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕ੍ਰਿਕਟਰ ਹਰਭਜਨ ਸਿੰਘ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ ਕਿ ਹਰਭਜਨ ਸਿੰਘ ਵੀ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਸਿੱਧੂ ਨੇ ਆਪਣੇ ਟਵਿਟਰ ਹੈਂਟਲ ਉਤੇ ਇਹ ਤਸਵੀਰ ਸਾਂਝੀ ਕੀਤੀ ਹੈ। ਸਿੱਧੂ ਨੇ ਕੈਪਸ਼ਨ ਵਿਚ ਲਿਖਿਆ ਹੈ-ਸੰਭਾਵਨਾਵਾਂ ਨਾਲ ਭਰੀ ਤਸਵੀਰ …. ਭੱਜੀ ਦੇ ਨਾਲ…। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਉਤੇ ਹਰਭਜਨ ਸਿੰਘ ਦੇ ਸਿਆਸਤ ਵਿਚ ਕੁੱਦਣ ਦੀ ਚਰਚਾ ਛਿੜੀ ਸੀ ਪਰ ਬਾਅਦ ਉਨ੍ਹਾਂ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ। ਹੁਣ ਸਿੱਧੂ ਵੱਲੋਂ ਪਾਈ ਤਸਵੀਰ ਸਾਫ ਇਸ਼ਾਰਾ ਕਰ ਰਹੀ ਹੈ ਕਿ ਇਸ ਪਾਸੇ ਗੱਲ਼ ਅੱਗੇ ਵੱਧ ਰਹੀ ਹੈ।
ਕ੍ਰਿਕਟਰ ਭੱਜੀ ਕਾਂਗਰਸ ’ਚ ਹੋਣਗੇ ਸ਼ਾਮਲ!!

Comment here