ਰੁੜਕੀ-ਟੀਮ ਇੰਡੀਆ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਰੁੜਕੀ ਵਿੱਚ ਉਨ੍ਹਾਂ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ‘ਚ ਪੰਤ ਦੇ ਸਿਰ ਅਤੇ ਲੱਤ ‘ਤੇ ਸੱਟ ਲੱਗੀ ਹੈ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਗਈ। ਕ੍ਰਿਕੇਟਰ ਖਿਡਾਰੀ ਰਿਸ਼ਭ ਪੰਤ ਦੀ ਕਾਰ ਦਿੱਲੀ ਤੋਂ ਵਾਪਸ ਪਰਤਦੇ ਸਮੇਂ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ। ਰੁੜਕੀ ਦੇ ਨਾਰਸਨ ਬਾਰਡਰ ‘ਤੇ ਹਮਦਪੁਰ ਝਾਲ ਨੇੜੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਰਿਸ਼ਭ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ਤੋਂ ਦਿੱਲੀ ਏਮਜ਼ ਲਿਆਂਦਾ ਜਾ ਰਿਹਾ ਹੈ।
Comment here