ਨਵੀਂ ਦਿੱਲੀ-ਆਈਪੀਐਲ ਦੇ ਆਖਰੀ ਲੀਗ ਮੈਚ ਵਿੱਚ ਕ੍ਰਿਕਟਰ ਸ਼ੁਭਮਨ ਗਿੱਲ ਦੇ ਸੈਂਕੜੇ ਦੀ ਮਦਦ ਨਾਲ ਗੁਜਰਾਤ ਟਾਈਟਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾ ਕੇ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ। ਉਸ ਮੈਚ ਤੋਂ ਬਾਅਦ, ਗਿੱਲ ਅਤੇ ਉਸ ਦੀ ਭੈਣ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਗਾਤਾਰ ਟ੍ਰੋਲਿੰਗ ਦਾ ਸ਼ਿਕਾਰ ਹੋਣਾ ਪਿਆ। ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਦੇ ਕੇ ਕ੍ਰਿਕਟਰ ਸ਼ੁਭਮਨ ਗਿੱਲ ਦੀ ਭੈਣ ਨੂੰ ਟਰੋਲ ਕਰਨ, ਬਦਸਲੂਕੀ ਕਰਨ, ਜਬਰ-ਜ਼ਨਾਹ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਟਵਿੱਟਰ ‘ਤੇ ਨੋਟਿਸ ਸਾਂਝਾ ਕੀਤਾ ਅਤੇ ਦਿੱਲੀ ਪੁਲਿਸ ਨੂੰ 26 ਮਈ ਤੱਕ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਕਮਿਸ਼ਨ ਨੇ ਨੋਟਿਸ ‘ਚ ਕਿਹਾ, ”ਸ਼ੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਸ਼ੁਭਮਨ ਗਿੱਲ ਦੀ ਭੈਣ ਲਈ ਲਿਖੀਆਂ ਇਹ ਪੋਸਟਾਂ ਅਸ਼ਲੀਲ, ਧਮਕੀ ਭਰੀਆਂ ਅਤੇ ਅਪਮਾਨਜਨਕ ਹਨ। ਉਸ ਨੂੰ ਜਬਰ-ਜ਼ਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਅਪਰਾਧਿਕ ਹੈ।”
ਕ੍ਰਿਕਟਰ ਸ਼ੁਭਮਨ ਦੀ ਭੈਣ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

Comment here