ਸਿਆਸਤਖਬਰਾਂਚਲੰਤ ਮਾਮਲੇ

ਖਜ਼ਾਨਾ ਭਰਨ ਮਗਰੋਂ ਬੀਬੀਆਂ ਨੂੰ ਮਿਲਣਗੇ ਆਪਕਿਆਂ ਵਾਲੇ ਹਜ਼ਾਰ ਰੁਪਏ

ਅੰਮ੍ਰਿਤਸਰ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ, ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇੱਥੇ ਬਾਅਦ ਵਿੱਚ ਉਹਨਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜੁਆਬ ਵੀ ਦਿੱਤੇ ਤੇ ਚੋਣ ਵਾਅਦੇ ਪੂਰੇ ਨਾ ਕਰਨ ‘ਤੇ ਸਰਕਾਰ ਦਾ ਬਚਾਅ ਵੀ ਕੀਤਾ।  ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਉਹ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਦੇ ਰਹਿੰਦੇ ਹਨ। ਲੋਕਾਂ ਨੂੰ ਪੰਜਾਬ ਦੇ ਵਿਕਾਸ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ 75 ਸਾਲਾਂ ਦੀਆਂ ਉਲਝਣਾਂ ਦਾ ਸਿਰਾ ਲੱਭਣ ਵਿਚ ਕੁਝ ਸਮਾਂ ਜ਼ਰੂਰ ਲੱਗ ਰਿਹਾ ਹੈ ਅਤੇ ਇਸ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚੋਂ ਨਸ਼ਾ ਖ਼ਤਮ ਕਰਨਾ ਹੈ ਤਾਂ ਸਰਕਾਰ ਦੇ ਨਾਲ-ਨਾਲ ਸਮਾਜ ਨੂੰ ਵੀ ਇਕੱਠੇ ਹੋ ਕੇ ਚੱਲਣਾ ਪਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਸੰਧਵਾਂ ਨੇ ਕਿਹਾ ਕਿ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਲਈ ਪੰਜਾਬ ਦਾ ਖ਼ਾਲੀ ਖ਼ਜ਼ਾਨਾ ਭਰਨਾ ਪਵੇਗਾ।  ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦਾ ਖ਼ਜ਼ਾਨਾ ਖ਼ਾਲੀ  ਕਰ ਦਿੱਤਾ ਗਿਆ ਹੈ ਅਤੇ ਖ਼ਾਲੀ ਖ਼ਜ਼ਾਨਾ ਭਰਨ ਮਗਰੋਂ ਔਰਤਾਂ ਨੂੰ 1-1 ਹਜ਼ਾਰ ਰੁਪਏ ਮਿਲਣਗੇ।

Comment here