ਚੰਡੀਗੜ੍ਹ – ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਫਸੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਖਹਿਰਾ ਦੀ ਪੱਕੀ ਜ਼ਮਾਨਤ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਖਹਿਰਾ 11 ਨਵੰਬਰ ਤੋਂ ਜੇਲ੍ਹ ਵਿਚ ਹਨ। ਹਾਈਕੋਰਟ ਨੇ 19 ਜਨਵਰੀ ਨੂੰ ਇਸ ਮਾਮਲੇ ‘ਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਖਹਿਰਾ ਇਸ ਸਮੇਂ ਪੰਜਾਬ ਦੀ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਹਨ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਬਣਾਇਆ ਗਿਆ ਹੈ। ਈਡੀ ਨੇ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿਚ ਪਿਛਲੇ ਸਾਲ 21 ਜਨਵਰੀ ਨੂੰ ਕੇਸ ਦਰਜ ਕੀਤਾ ਸੀ ਤੇ 11 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
Comment here