ਅੰਮ੍ਰਿਤਸਰ – ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੰਮ੍ਰਿਤਸਰ ਵਿੱਚ ਸਮਾਗਮ ਹੋ ਰਹੇ ਹਨ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੰਜਾਬ ਸਰਕਾਰ ਦੀ ਅਪੀਲ ਤੇ ਕੇਂਦਰ ਨੇ ਪੈਰਾਮਿਲਟਰੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ, ਚੱਪੇ ਚੱਪੇ ਤੇ ਪੁਲਸ ਦਾ ਪਹਿਰਾ ਹੈ। ਫੇਰ ਵੀ ਇਥੇ ਦਿਨ ਦਿਹਾੜੇ ਸ਼ਰੇਆਮ ਦੋ ਧਿਰਾਂ ਚ ਗੋਲੀਬਾਰੀ ਹੋਈ। ਅੱਜ ਦੁਪਹਿਰ ਨੂੰ ਕੁਝ ਲੋਕਾਂ ਨੇ ਖਾਲਸਾ ਕਾਲਜ ਨੇੜੇ ਦੋ ਨੌਜਵਾਨਾਂ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ ਜਿਸ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਪੈਦਲ ਆਏ ਸਨ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਘਟਨਾ ਤੋਂ ਕੁਝ ਦੂਰੀ ‘ਤੇ ਮੌਜੂਦ ਜ਼ਖ਼ਮੀਆਂ ਦੇ ਸਾਥੀ ਉਨ੍ਹਾਂ ਨੂੰ ਛੇਤੀ ਨਾਲ ਕਾਰ ‘ਚ ਬਿਠਾ ਕੇ ਲੈ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਡੀਸੀਪੀ ਰਛਪਾਲ ਸਿੰਘ ਤੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਮੌਕੇ ’ਤੇ ਪੁੱਜੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸੜਕ ‘ਤੇ ਗੋਲ਼ੀਆਂ ਦੇ ਨਿਸ਼ਾਨ ਵੀ ਮਿਲੇ ਹਨ।
ਖਾਲਸਾ ਕਾਲਜ ਅੰਮ੍ਰਿਤਸਰ ਕੋਲ ਗੋਲੀਬਾਰੀ, ਇੱਕ ਦੀ ਮੌਤ, ਇੱਕ ਜ਼ਖਮੀ

Comment here