ਅਪਰਾਧਸਿਆਸਤਖਬਰਾਂ

ਖਾਲਿਸਤਾਨੀ ਨਫਰਤ ਨਾ ਫੈਲਾਉਣ-ਬਿੱਟਾ

ਪਾਕਿ ’ਚ ਹੋਈ ਬੇਅਦਬੀ ਦਾ ਬਦਲਾ ਲਓ..
ਅੰਮ੍ਰਿਤਸਰ-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਤਾਰੀਫ ਕੀਤੀ ਤਾਂ ਉੱਥੇ ਹੀ ਪੰਜਾਬੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਬਿੱਟਾ ਨੇ ਕਿਹਾ ਕਿ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਵਿੱਚ ਦੇਸ਼ ਦੇ ਖਿਲਾਫ਼ ਨਫ਼ਰਤ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦਿਆਂ ਨੂੰ ਪਾਕਿਸਤਾਨ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ।
ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਪਾਲ ਸਿੰਘ ਅਤੇ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ ‘ਤੇ ਸਵਾਲ ਖੜ੍ਹੇ ਕੀਤੇ । ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪਾਕਿਸਤਾਨ ਵਿੱਚ ਹੋਈ ਬੇਅਦਬੀ ਦਾ ਬਦਲਾ ਲਓ,ਪਾਕਿਸਤਾਨ ਦੇ ਖਿਲਾਫ ਕਿਉਂ ਨਹੀਂ ਬੋਲਦੇ ? ਪਾਕਿਸਤਾਨ ਤੋਂ ਨਸ਼ਾ ਅਤੇ ਹਥਿਆਰ ਆ ਰਹੇ ਹਨ, ਪਹਿਲਾਂ ਉਨ੍ਹਾਂ iਖ਼ਲਾਫ਼ ਲੜੋ ਕਿਉਂਕਿ ਕਈ ਮਾਸੂਮ ਪੁੱਤਰਾਂ ਦੀ ਮੌਤ ਹੋ ਚੁੱਕੀ ਹੈ। ਆਮ ਹਿੰਦੂ ਜਾਂ ਸਿੱਖ ਕਿਸੇ ਕਿਸਮ ਦੀ ਦਦੁਸ਼ਮਣੀ ਨਹੀਂ ਚਾਹੁੰਦੇ। ਇੰਨਾ ਹੀ ਨਹੀਂ ਇਸ ਤੋਂ ਇਲਾਵਾ ਬਿੱਟਾ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਤਾਰੀਫ ਕਰਦਿਆਂ ਕਿਹਾ ਕਿ ਜੇਕਰ ਕੋਈ ਸਿੱਖ ਲਈ ਨਿਡਰ ਹੋ ਕੇ ਕੰਮ ਕਰ ਰਿਹਾ ਹੈ ਤਾਂ ਉਹ ਹੈ ਰਾਖੀ ਸਿੰਘ।

Comment here