ਅਪਰਾਧਸਿਆਸਤਖਬਰਾਂ

ਖਾਲਿਸਤਾਨੀ ਸਮਰਥਕਾਂ ਦੀ ਸਰਗਰਮੀ ਤੇ ਸਿਆਸਤ ਮਘੀ

ਨਵੀਂ ਦਿੱਲੀ-ਬੀਤੇ ਦਿਨੀਂ ਹਿਮਾਚਲ ਵਿੱਚ ਖਾਲਿਸਤਾਨੀ ਸਮਰਥਕਾਂ ਦੀ ਸਰਗਰਮੀ ਦਿਖੀ, ਕੁਝ ਨੇਤਾਵਾਂ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ, ਖਾਲਿਸਤਾਨੀਆਂ ਨੂੰ ਮੂੰਹ ਤੋੜ ਜੁਆਬ ਦੇਣ ਲਈ ਕਾਂਗਰਸ ਨੇ ਹਿਮਾਚਲ ਵਿਚ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ। ਏਧਰ ਪੰਜਾਬ ਵਿੱਚ ਵੀ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਸਮਰਥਕਾਂ ਦੇ ਪੋਸਟਰ ਲੱਗੇ ਹੋਏ ਹਨ। ਮੀਲ ਪੱਥਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਦੇਖੇ ਜਾ ਸਕਦੇ ਹਨ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ-ਚੰਡੀਗੜ-ਮਨਾਲੀ ਨੈਸ਼ਨਲ ਹਾਈਵੇ ਤੇ ਖਾਲਿਸਤਾਨੀ ਸਟਿੱਕਰ ਲਗਾਉਣਾ ਤੇ ਗਲਤ ਬਿਆਨਬਾਜ਼ੀ ਰਾਹੀ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚਕਾਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਚਿੰਤਾ ਦਾ ਵਿਸ਼ਾ ਹੈ। ਮੁੱਖਮੰਤਰੀ @BhagwantMann ਜੀ ਨੂੰ ਅਪੀਲ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਸਖ਼ਤ ਕਦਮ ਚੁੱਕੇ ਜਾਣ।

Comment here