ਅਪਰਾਧਸਿਆਸਤਖਬਰਾਂ

ਖਾਲਿਸਤਾਨੀ ਹਮਾਇਤੀਆਂ ਨੂੰ ਪਾਕਿ ਤੋਂ ਹੋ ਰਹੀ ਫਡਿੰਗ : ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਸਖਤ ਸ਼ਬਦਾਂ ਵਿੱਚ ਬਿਆਨ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੁਝ ਲੋਕਾਂ ਨੂੰ ਪਾਕਿਸਤਾਨ ਤੋਂ ਫੰਡਿੰਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਤੋਂ ਵੱਡਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਗੁਰੂ ਨੂੰ ਢਾਲ ਬਣਾ ਕੇ ਅਜਨਾਲਾ ਵਿਖੇ ਥਾਣੇ ਉਤੇ ਹਮਲਾ ਕੀਤਾ ਹੈ। ਅਜਿਹਾ ਕਰਨ ਵਾਲਾ ਪੰਜਾਬ ਦਾ ਵਾਰਿਸ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕੱਲ ਨੂੰ ਕੋਈ ਜ਼ਮੀਨ ਉਤੇ ਕਬਜਾ ਕਰਨ ਜਾਵੇਗਾ ਤਾਂ ਉਹ ਵੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਨੂੰ ਨਾਲ ਲੈ ਕੇ ਚਲੇ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨੀਂ ਲਵਪ੍ਰੀਤ ਸਿੰਘ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਚ ਹੰਗਾਮਾ ਕੀਤਾ ਸੀ। ਉਨ੍ਹਾਂ ਦੇ ਸਮਰਥਕਾਂ ਨੇ ਵੀਰਵਾਰ ਨੂੰ ਇੱਥੇ ਪੁਲਿਸ ਸਟੇਸ਼ਨ ਕੰਪਲੈਕਸ ਵਿੱਚ ਬੈਰੀਕੇਡ ਤੋੜ ਦਿੱਤੇ ਅਤੇ ਹੰਗਾਮਾ ਕੀਤਾ। ਇਸ ਦੌਰਾਨ ਕੁਝ ਸਮਰਥਕਾਂ ਦੇ ਹੱਥਾਂ ਵਿੱਚ ਤਲਵਾਰਾਂ ਅਤੇ ਬੰਦੂਕਾਂ ਸਨ। ਸਮਰਥਕ ਮੰਗ ਕਰ ਰਹੇ ਸਨ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਉਰਫ ‘ਤੂਫਾਨ’ ਨੂੰ ਰਿਹਾਅ ਕੀਤਾ ਜਾਵੇ। ਅੰਮ੍ਰਿਤਪਾਲ ਨੂੰ ਅਕਸਰ ਖਾਲਿਸਤਾਨ ਪੱਖੀ ਦੱਸਿਆ ਜਾਂਦਾ ਹੈ ਅਤੇ ਉਹ ‘ਵਾਰਿਸ ਪੰਜਾਬ ਦੇ’ ਨਾਂ ਦੀ ਜਥੇਬੰਦੀ ਦਾ ਮੁਖੀ ਹੈ।

Comment here