ਖਬਰਾਂਖੇਡ ਖਿਡਾਰੀਪ੍ਰਵਾਸੀ ਮਸਲੇ

ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ

ਚੰਡੀਗੜ੍ਹ-ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਖਿਡਾਰੀ ਦੀ ਉਮਰ ਸਕੂਲ ਦੇ ਰਿਕਾਰਡ ਦੇ ਆਧਾਰ ‘ਤੇ ਹੀ ਤੈਅ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਝੰਜਟ ਨੂੰ ਰੋਕਣ ਲਈ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਵੱਧ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਵਾਲੇ ਖੇਡ ਮੁਕਾਬਲਿਆਂ ‘ਚ ਹਿੱਸਾ ਲੈ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ। ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਖਿਡਾਰੀਆਂ ਨੇ ਇਕ-ਦੋ ਅਸਫ਼ਲਤਾਵਾਂ ਤੋਂ ਬਾਅਦ ਦੁਬਾਰਾ ਘੱਟ ਉਮਰ ਵਾਲੇ ਮੁਕਾਬਲਿਆਂ ‘ਚ ਖੇਡਣ ਲਈ ਫਰਜ਼ੀ ਪ੍ਰਮਾਣ ਪੱਤਰ ਬਣਾ ਕੇ ਆਪਣੀ ਉਮਰ ਘੱਟ ਦਿਖਾਈ। ਇਸ ਦਾ ਹੱਲ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

Comment here