ਅਪਰਾਧਸਿਆਸਤਖਬਰਾਂ

ਖੁਫੀਆ ਮਾਮਲੇ ’ਚ ਫੇਸਬੁੱਕ, ਵਟਸਐਪ ਨੂੰ ਨੋਟਿਸ

ਨਵੀਂ ਦਿੱਲੀ–ਲੰਘੇ ਦਿਨੀ ਦਿੱਲੀ ਹਾਈ ਕੋਰਟ ਨੇ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀ. ਸੀ. ਆਈ.) ਦੇ 2 ਨੋਟਿਸਾਂ ’ਤੇ ਫੇਸਬੁੱਕ ਅਤੇ ਵਟਸਐਪ ਨੂੰ ਜਵਾਬ ਦੇਣ ਲਈ ਹੋਰ ਸਮਾਂ ਦੇ ਦਿੱਤਾ ਹੈ। ਕਮਿਸ਼ਨ ਨੇ ਤੁਰੰਤ ਸੰਦੇਸ਼ ਐਪ ਦੀ ਨਵੀਂ ਖੁਫੀਆ ਨੀਤੀ ਦੀ ਜਾਂਚ ਦੇ ਹੁਕਮ ਦਿੱਤੇ ਹਨ। ਵਟਸਐਪ ਅਤੇ ਫੇਸਬੁੱਕ ਨੇ ਸੀ. ਸੀ. ਆਈ. ਦੇ ਕ੍ਰਮਵਾਰ 4 ਅਤੇ 8 ਜੂਨ 2021 ਦੇ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਉਨ੍ਹਾਂ ਨੂੰ ਜਾਂਚ ਦੇ ਮਕਸਦ ਨਾਲ ਕੁਝ ਜਾਣਕਾਰੀ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਜਸਟਿਸ ਡੀ. ਐੱਨ. ਪਟੇਲ ਅਤੇ ਜਸਟਿਸ ਜਯੋਤੀ ਸਿੰਘ ਦੀ ਬੈਂਚ ਨੇ ਕਿਹਾ ਕਿ ਡਾਟਾ ਸੁਰੱਖਿਆ ਬਿੱਲ ਨੂੰ ਅਜੇ ਆਖਰੀ ਰੂਪ ਨਹੀਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰਵਾਈ 30 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਦੋ ਮੈਂਬਰੀ ਬੈਂਚ ਸਿੰਗਲ ਜੱਜ ਦੇ ਫੈਸਲੇ ਖਿਲਾਫ ਫੇਸਬੁੱਕ ਅਤੇ ਵਟਸਐਪ ਦੀਆਂ ਅਪੀਲਾਂ ’ਤੇ ਸੁਣਵਾਈ ਕਰ ਰਹੀ ਹੈ। ਸਿੰਗਲ ਜੱਜ ਨੇ ਸੀ.ਸੀ.ਆਈ. ਦੇ ਆਦੇਸ਼ ਖਿਲਾਫ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ। ਵਟਸਐਪ ਵਲੋਂ ਪੇਸ਼ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਦਲੀਲ ਦਿੱਤੀ ਸੀ ਕਿ ਡਾਟਾ ਸੁਰੱਖਿਆ ਬਿੱਲ ਸੰਸਦ ’ਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਨੇ ਪਹਿਲਾਂ 11 ਅਕਤੂਬਰ, 2021 ਤਕ ਨੋਟਿਲ ਦਾ ਜਵਾਬ ਦਾਖਲ ਕਰਨ ਦਾ ਸਮਾਂ ਦਿੱਤਾ ਸੀ ਪਰ ਉਸਤੋਂ ਬਾਅਦ ਇਸ ਨੂੰ ਵਧਾਇਆ ਨਹੀਂ ਜਾ ਸਕਿਆ ਕਿਉਂਕਿ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ।
ਇਸ ਵਿਚਕਾਰ ਫੇਸਬੁੱਕ ਇੰਡੀਆ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੇ ਇਕ ਅਰਜ਼ੀ ਦਾਇਰ ਕਰਕੇ ਮਾਮਲੇ ’ਚ ਧਿਰ ਬਣਾਉਣ ਦੀ ਬੇਨਤੀ ਕੀਤੀ ਹੈ। ਹਾਲਾਂਕਿ, ਅਦਾਲਤ ਨੇ ਉਨ੍ਹਾਂ ਨੂੰ ਇਕ ਨਵੀਂ ਪਟੀਸ਼ਨ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।

Comment here