ਅਪਰਾਧਸਿਆਸਤਖਬਰਾਂ

ਖੈਬਰ ਪਖਤੂਨਖਵਾ ‘ਚ ਅੱਤਵਾਦੀ ਹਮਲਾ; ਚਾਰ ਪੁਲਸ ਮੁਲਾਜ਼ਮਾਂ ਦੀ ਹੋਈ ਮੌਤ

ਪੇਸ਼ਾਵਰ-ਇੱਥੋਂ ਦੇ ਪੁਲਸ ਅਧਿਕਾਰੀ ਅਸ਼ਫਾਕ ਖਾਨ ਨੇ ਦੱਸਿਆ ਕਿ ਤਾਲਿਬਾਨ ਅੱਤਵਾਦੀਆਂ ਨੇ ਵੀਰਵਾਰ ਤੜਕੇ ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਪੁਲਸ ਵਾਹਨ ਨੂੰ ਬੰਬ ਨਾਲ ਨਿਸ਼ਾਨਾ ਬਣਾਇਆ ਅਤੇ ਇਸ ਹਮਲੇ ਵਿਚ ਚਾਰ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਜਦਕਿ ਇਕ ਥਾਣੇ ‘ਤੇ ਕੀਤੇ ਗਏ ਹਮਲੇ ਵਿਚ ਛੇ ਪੁਲਸ ਅਧਿਕਾਰੀ ਜ਼ਖਮੀ ਹੋ ਗਏ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਕਸਬੇ ਲੱਕੀ ਮਰਵਾਤ ਵਿੱਚ ਇੱਕ ਪੁਲਸ ਸਟੇਸ਼ਨ ‘ਤੇ ਹਮਲੇ ਤੋਂ ਬਾਅਦ ਮੌਕੇ ‘ਤੇ ਭੇਜੇ ਗਏ ਸੁਰੱਖਿਆ ਬਲਾਂ ਦੇ ਇੱਕ ਵਾਹਨ ‘ਤੇ ਬੰਬ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿੱਚ ਚਾਰ ਅਧਿਕਾਰੀ ਮਾਰੇ ਗਏ।
ਥਾਣੇ ‘ਤੇ ਹੋਏ ਹਮਲੇ ‘ਚ 6 ਅਧਿਕਾਰੀ ਜ਼ਖਮੀ ਹੋ ਗਏ। ਸਥਾਨਕ ਪੁਲਸ ਅਧਿਕਾਰੀ ਅਸ਼ਫਾਕ ਖਾਨ ਨੇ ਕਿਹਾ ਕਿ ਉਨ੍ਹਾਂ ਸ਼ੱਕੀ ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਲੱਕੀ ਮਰਵਾਤ ‘ਚ ਪੁਲਸ ਸਟੇਸ਼ਨ ‘ਤੇ ਹਮਲਾ ਕੀਤਾ ਅਤੇ ਬਾਅਦ ‘ਚ ਪੁਲਸ ਦੇ ਵਾਹਨ ‘ਚ ਧਮਾਕਾ ਕੀਤਾ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਦੋਵਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

Comment here