ਸਿਆਸਤਖਬਰਾਂਚਲੰਤ ਮਾਮਲੇ

ਖੈਬਰ ਪਖਤੂਨਖਵਾ ‘ਚ ਘਰ ਦੀ ਡਿਗੀ ਛੱਤ, 6 ਲੋਕਾਂ ਦੀ ਮੌਤ

ਪੇਸ਼ਾਵਰ-ਇਥੋਂ ਦੀ ਪੁਲੀਸ ਨੇ ਦੱਸਿਆ ਕਿ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ‘ਚ ਘਰ ਦੀ ਛੱਤ ਡਿੱਗਣ ਕਾਰਨ 5 ਬੱਚਿਆਂ ਸਮੇਤ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਬਜੌਰ ਕਬਾਇਲੀ ਜ਼ਿਲ੍ਹੇ ਵਿੱਚ ਵਾਪਰੀ। ਪੁਲਸ ਨੇ ਦੱਸਿਆ ਕਿ ਛੱਤ ਡਿੱਗਣ ਕਾਰਨ 5 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਢਹਿ-ਢੇਰੀ ਹੋਏ ਘਰ ਦੇ ਮਲਬੇ ‘ਚੋਂ ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ ਜ਼ਖ਼ਮੀਆਂ ਨੂੰ ਤੁਰੰਤ ਜ਼ਿਲਾ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ। ਸੂਬੇ ਦੇ ਗਵਰਨਰ ਹਾਜੀ ਗੁਲਾਮ ਅਲੀ ਅਤੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਸਰਕਾਰ ਨੂੰ ਮਦਦ ਲਈ ਕਿਹਾ ਹੈ।

Comment here