ਅਪਰਾਧਖਬਰਾਂਚਲੰਤ ਮਾਮਲੇ

ਖੈਬਰ ਪਖਤੂਨਖਵਾ ‘ਚ ਦੋ ਪੁਲਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ

ਪੇਸ਼ਾਵਰ-ਇਥੋਂ ਦੇ ਸੀਨੀਅਰ ਪੁਲਸ ਅਧਿਕਾਰੀ ਇਸਲਾਮੂਦੀਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਦੇ ਅਸ਼ਾਂਤ ਉੱਤਰ ਪੱਛਮੀ ਸੂਬੇ ‘ਚ ਅੱਤਵਾਦੀਆਂ ਨੇ ਦੋ ਪੁਲਸ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ‘ਤੇ ਤਾਜ਼ਾ ਹਮਲਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ ‘ਚ ਸੋਮਵਾਰ ਰਾਤ ਨੂੰ ਹੋਇਆ। ਇਸਲਾਮੂਦੀਨ ਖਾਨ ਨੇ ਦੱਸਿਆ ਕਿ ਇਹ ਦੋਵੇਂ ਅਧਿਕਾਰੀ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਰਾਤ ਨੂੰ ਵਿਸ਼ੇਸ਼ ਨਮਾਜ਼ ਲਈ ਇਕ ਮਸਜਿਦ ‘ਚ ਸੁਰੱਖਿਆ ਡਿਊਟੀ ਲਈ ਮੋਟਰਸਾਈਕਲ ‘ਤੇ ਜਾ ਰਹੇ ਸਨ।
ਖਾਨ ਨੇ ਕਿਹਾ ਕਿ ਬੰਦੂਕਧਾਰੀਆਂ ਨੇ ਅਧਿਕਾਰੀਆਂ ‘ਤੇ ਉਸ ਸਮੇਂ ਗੋਲੀ ਚਲਾਈ ਜਦੋਂ ਉਨ੍ਹਾਂ ਨੇ ਇੱਕ ਮੋੜ ‘ਤੇ ਮੋਟਰਸਾਈਕਲ ਦੀ ਰਫ਼ਤਾਰ ਹੌਲੀ ਕੀਤੀ ਸੀ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Comment here