ਅਪਰਾਧਸਿਆਸਤਖਬਰਾਂਦੁਨੀਆ

ਖੈਬਰ ਪਖਤੂਨਖਵਾ ’ਚ ਮੁਕਾਬਲੇ ’ਚ 4 ਅੱਤਵਾਦੀ ਢੇਰ

ਪੇਸ਼ਾਵਰ : ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲਾ ਹੋਇਅਆ, ਜਿਸ ‘ਚ ਘੱਟੋ-ਘੱਟ ਚਾਰ ਅੱਤਵਾਦੀ ਅਤੇ ਤਿੰਨ ਨਾਗਰਿਕ ਮਾਰੇ ਗਏ ਹਨ। ਇਹ ਜਾਣਕਾਰੀ ਪਾਕਿਸਤਾਨੀ ਫੌਜ ਨੇ ਦਿੱਤੀ ਹੈ। ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ) ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਮੁਕਾਬਲਾ ਉਦੋਂ ਹੋਇਆ ਜਦੋਂ ਅਤਿਵਾਦੀਆਂ ਨੇ ਸੂਬੇ ਦੇ ਬਾਜੌਰ ਕਬਾਇਲੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ’ਤੇ ਹਮਲਾ ਕੀਤਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਕਾਬਲੇ ਵਿੱਚ ਦੋ ਜਵਾਨ ਵੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਵਿਸਫੋਟਕ ਅਤੇ ਹਥਿਆਰ ਵੀ ਜ਼ਬਤ ਕੀਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ ਅਪਰਾਧੀਆਂ ਨੂੰ ਫੜਨ ਲਈ ਖੇਤਰ ਵਿਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ।

Comment here