ਮੋਗਾ: ਟਾਂਡਾ ਵਿਖੇ ਗਊਆਂ ਦੇ ਕਤਲ ਦੀ ਘਟਨਾਂ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਭਖਣਾ ਸ਼ੁਰੂ ਹੋ ਗਿਆ ਹੈ। ਇਸ ਘਟਨਾ ਦੀ ਜਿੱਥੇ ਹਿੰਦੂ ਸੰਗਟਨ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਥੇ ਹੀ ਹਿੰਦੂ ਸੰਗਠਨ ਵੱਲੋਂ ਮੋਗਾ ਵਿਖੇ ਕੱਲ੍ਹ ਦੁਕਾਨਾਂ ਬੰਦ ਕਰਵਾਈਆਂ ਗਈਆਂ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਇਸ ਕਤਲਕਾਂਡ ਦੇ ਮਾਮਲੇ ’ਚ ਜਿਹੜੀ ਵੀ ਲੋਕ ਮੁਲਜ਼ਮ ਹਨ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਰੋਸ਼ ਵਜੋਂ ਉਨ੍ਹਾਂ ਕਿਹਾ ਕਿ ਜੇਕਰ ਜਲਦੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪੰਜਾਬ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਬੇਸਹਾਰਾ ਸੜਕਾਂ ‘ਤੇ ਰਹਿੰਦੀਆਂ ਗਊਆਂ ‘ਤੇ ਸ਼ਿਕੰਜਾ ਕੱਸਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਗਊਸ਼ਾਲਾਵਾਂ ‘ਚ ਭੇਜ ਕੇ ਉਨ੍ਹਾਂ ਦਾ ਸਹੀ ਪਾਲਣ ਪੋਸ਼ਣ ਕੀਤਾ ਜਾ ਸਕੇ, ਜਿਸ ਨਾਲ ਗਊ ਵੰਸ਼ ਦੀ ਹੱਤਿਆ ਨੂੰ ਰੋਕਿਆ ਜਾ ਸਕੇ ਅਤੇ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਕਦਮ ਚੁੱਕਣ ਬਾਰੇ ਨਾ ਸੋਚੇ। ਦੱਸ ਦੇਈਏ ਕਿ ਇਸ ਮਾਮਲੇ ਵਿਚ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਅਹੁਦਾ ਸੰਭਾਲਣ ਵਾਲੇ ਭਗਵੰਤ ਮਾਨ ਵਲੋਂ ਵੀ ਜਾਂਚ ਦੇ ਹੁਕਮ ਦਿਤੇ ਗਏ ਸਨ।
Comment here