ਅਪਰਾਧਸਿਆਸਤਖਬਰਾਂਦੁਨੀਆ

ਗਰਭਪਾਤ ’ਚ ਸੁਪਰੀਮ ਕੋਰਟ ਦਾ ਫੈਸਲਾ ਗਲਤ-ਬਾਇਡੇਨ

ਵਾਸ਼ਿੰਗਟਨ-ਗਰਭਪਾਤ ਕਾਨੂੰਨਾਂ ਦੇ ਮੱਦੇਨਜ਼ਰ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਨੇ ਕਿਹਾ ਕਿ ਉਹ ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਉਹ ਸਭ ਕੁਝ ਕਰਨਗੇ ਜਿੱਥੇ ਉਨ੍ਹਾਂ ‘ਤੇ ਪਾਬੰਦੀ ਹੈ। ਬਿਡੇਨ ਦਾ ਬਿਆਨ ਸੁਪਰੀਮ ਕੋਰਟ ਦੁਆਰਾ ਗਰਭਪਾਤ ਲਈ ਸੰਵਿਧਾਨਕ ਸੁਰੱਖਿਆ ਨੂੰ ਖਤਮ ਕਰਨ ਤੋਂ ਬਾਅਦ ਆਇਆ ਹੈ। ਅਮਰੀਕੀ ਸੁਪਰੀਮ ਕੋਰਟ ਨੇ ਰੋ ਬਨਾਮ ਵੇਡ ਕੇਸ ਵਿੱਚ ਕਈ ਸਾਲ ਪਹਿਲਾਂ ਦਿੱਤੇ ਫੈਸਲੇ ਨੂੰ ਉਲਟਾਉਂਦੇ ਹੋਏ, ਗਰਭਪਾਤ ਲਈ ਸੰਵਿਧਾਨਕ ਸੁਰੱਖਿਆ ਨੂੰ ਰੱਦ ਕਰ ਦਿੱਤਾ ਹੈ। ਲਗਭਗ ਅੱਧੇ ਰਾਜਾਂ ਵਿੱਚ ਗਰਭਪਾਤ ‘ਤੇ ਪਾਬੰਦੀ ਲੱਗਣ ਦੀ ਸੰਭਾਵਨਾ ਹੈ। ਬਾਇਡੇਨ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਉਹਨਾਂ ਫੈਸਲਿਆਂ ਵਿੱਚ ਦਖਲ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਇੱਕ ਔਰਤ ਅਤੇ ਉਸਦੇ ਡਾਕਟਰ ਵਿਚਕਾਰ ਹੋਣਗੇ। ਅਮਰੀਕੀ ਰਾਸ਼ਟਰਪਤੀ ਨੇ ਅਦਾਲਤ ਦੇ ਫੈਸਲੇ ਨੂੰ ‘ਗਲਤ’ ਕਰਾਰ ਦਿੱਤਾ ਹੈ। ਉਨ੍ਹਾਂ ਗਰਭਪਾਤ ਲਈ ਸੰਵਿਧਾਨਕ ਸੁਰੱਖਿਆ ਦੇ ਵਕੀਲਾਂ ਨੂੰ ਸ਼ਾਂਤਮਈ ਢੰਗਾਂ ਰਾਹੀਂ ਹੀ ਵਿਰੋਧ ਕਰਨ ਦੀ ਅਪੀਲ ਕੀਤੀ।
ਵ੍ਹਾਈਟ ਹਾਊਸ ਨੂੰ ਸੰਬੋਧਨ ਕਰਦਿਆਂ ਬਾਇਡੇਨ ਨੇ ਕਿਹਾ, ”ਅੱਜ ਦਾ ਦਿਨ ਅਦਾਲਤ ਅਤੇ ਦੇਸ਼ ਲਈ ਦੁਖਦਾਈ ਹੈ।’ ਅਦਾਲਤ ਨੇ ਅਜਿਹਾ ਕੁਝ ਕੀਤਾ ਹੈ ਜੋ ਪਹਿਲਾਂ ਕਦੇ ਨਹੀਂ ਹੋਇਆ।ਉਨ੍ਹਾਂ ਕਿਹਾ ਕਿ ਅਦਾਲਤ ਨੇ ਅਚਾਨਕ ਅਮਰੀਕੀ ਜਨਤਾ ਨੂੰ ਸੰਵਿਧਾਨਕ ਅਧਿਕਾਰ ਤੋਂ ਵਾਂਝਾ ਕਰ ਦਿੱਤਾ।
ਇਸ ਦੌਰਾਨ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਉਨ੍ਹਾਂ ਨੇ ਫੌਕਸ ਨਿਊਜ਼ ਨਾਲ ਇੰਟਰਵਿਊ ‘ਚ ਕਿਹਾ ਕਿ ਇਹ ਫੈਸਲਾ ਸਾਰਿਆਂ ਦੇ ਹਿੱਤ ‘ਚ ਹੈ।ਉਸਨੇ ਕਿਹਾ, “ਇਹ ਫੈਸਲਾ ਸੰਵਿਧਾਨ ਦੀ ਪਾਲਣਾ ਕਰਨ ਅਤੇ ਅਧਿਕਾਰਾਂ ਨੂੰ ਬਹਾਲ ਕਰਨ ਵਰਗਾ ਹੈ, ਜੋ ਬਹੁਤ ਪਹਿਲਾਂ ਆ ਜਾਣਾ ਚਾਹੀਦਾ ਸੀ।”
ਦੂਜੇ ਪਾਸੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦੇ ਬਾਹਰ ਪ੍ਰਦਰਸ਼ਨ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੁਲਸ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ

Comment here