ਖਬਰਾਂ

ਗਰਮੀ ਕਾਰਨ ਯੈਲੋ ਅਲਰਟ ਜਾਰੀ

ਨਵੀਂ ਦਿੱਲੀ-ਭਾਰਤ ਚ ਅੱਤ ਦੀ ਪੈ ਰਹੀ ਗਰਮੀ ਦੇ ਦਰਮਿਆਨ ਮੌਸਮ ਵਿਭਾਗ ਨੇ ਦਿੱਲੀ ‘ਚ ਹੀਟਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।  ਲੋਕਾਂ ਨੂੰ ਇਸ ਦੌਰਾਨ ਜ਼ਿਆਦਾ ਚੌਕਸ ਰਹਿਣ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਘੱਟੋ-ਘੱਟ ਤਾਪਮਾਨ 28 ਡਿਗਰੀ ਰਹੇਗਾ। ਅਤੇ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਰਹੇਗਾ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਫਿਰ ਤੋਂ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਦਿੱਲੀ ਚ ਬੀਤੇ ਦਿਨ ਤਾਪਮਾਨ 44-45 ਡਿਗਰੀ ਸੈਲਸੀਅਸ ਨੂੰ ਛੂਹ ਗਿਆ। ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਬੁੱਧਵਾਰ ਨੂੰ ਇਹ 41.4 ਡਿਗਰੀ ਸੈਲਸੀਅਸ ਸੀ। ਦਿੱਲੀ ਦੇ ਨਜਫਗੜ੍ਹ (44.7 ਡਿਗਰੀ ਸੈਲਸੀਅਸ), ਮੁੰਗੇਸ਼ਪੁਰ (45.4 ਡਿਗਰੀ ਸੈਲਸੀਅਸ) ਅਤੇ ਪੀਤਮਪੁਰਾ (44 ਡਿਗਰੀ ਸੈਲਸੀਅਸ) ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਤਾਪਮਾਨ ਤੋਂ ਘੱਟੋ-ਘੱਟ ਪੰਜ ਡਿਗਰੀ ਸੈਲਸੀਅਸ ਵੱਧ ਰਿਹਾ।  ਐਤਵਾਰ ਲਈ ਲੋਕਾਂ ਨੂੰ ਭਿਆਨਕ ਗਰਮੀ ਦੀ ਲਹਿਰ ਤੋਂ ਸਾਵਧਾਨ ਕਰਨ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਨੂੰ ਇਸ ਸਮੇਂ ਕੜਾਕੇ ਦੀ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਕਈ ਸੂਬਿਆਂ ‘ਚ ਤਾਪਮਾਨ 40 ਡਿਗਰੀ ਤੋਂ ਪਾਰ ਹੈ, ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਹੀਟਵੇਵ ਦਾ ਅਸਰ ਹੋਰ ਵੀ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ, ਪੱਛਮੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਗੁਜਰਾਤ, ਵਿਦਰਭ, ਉੱਤਰੀ ਮੱਧ ਮਹਾਰਾਸ਼ਟਰ ਅਤੇ ਹਰਿਆਣਾ, ਦਿੱਲੀ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਸੰਭਵ ਹਨ।

Comment here