ਸਾਹਿਤਕ ਸੱਥਖਬਰਾਂਮਨੋਰੰਜਨ

ਗਾਇਕ ਜਸਬੀਰ ਜੱਸੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ-ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕਈ ਫਿਲਮੀ ਅਦਾਕਾਰ ਅਤੇ ਰਾਜਨੀਤਿਕ ਲੀਡਰ ਵੀ ਨਤਮਸਤਕ ਹੋਣ ਪਹੁੰਚਦੇ ਹਨ। ਉੱਥੇ ਹੀ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਵੀ ਨਤਮਸਤਕ ਹੋਣ ਪਹੁੰਚੇ। ਗਾਇਕ ਜਸਬੀਰ ਜੱਸੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਮੌਕੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਵਨ ਸਥਾਨ ‘ਤੇ ਆ ਕੇ ਮੈਨੂੰ ਬਹੁਤ ਸ਼ਾਂਤੀ ਮਿਲਦੀ ਹੈ। ਇਸ ਦਰ ‘ਤੇ ਜਿਹੜਾ ਵੀ ਮਨੁੱਖ ਆਉਂਦਾ ਹੈ, ਵਾਹਿਗੁਰੂ ਸਭ ਦੀਆਂ ਮਨੋਕਾਮਨਾਵਾਂ ਪੂਰਨ ਕਰਦੇ ਹਨ।

Comment here