ਖਬਰਾਂਚਲੰਤ ਮਾਮਲੇਮਨੋਰੰਜਨ

ਗਾਇਕ ਸਿੰਗਾ ਖਿਲਾਫ ਧਾਰਮਿਕ ਭਾਵਨਾਵਾਂ ਦੇ ਮਾਮਲੇ ‘ਚ ਕੇਸ ਦਰਜ

ਅੰਮ੍ਰਿਤਸਰ-ਮਸ਼ਹੂਰ ਪੰਜਾਬੀ ਗਾਇਕ ਸਿੰਗਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਜੀ ਹਾਂ…ਤੁਸੀਂ ਸਹੀ ਪੜ੍ਹਿਆ ਹੈ, ਗਾਇਕ ਕਈ ਦਿਨਾਂ ਤੋਂ ਆਪਣੇ ਨਵੇਂ ਗੀਤ ‘ਸਟਿੱਲ ਅਲਾਈਵ’ ਕਾਰਨ ਸੁਰਖ਼ੀਆਂ ਵਿੱਚ ਬਣੇ ਹੋਏ ਹਨ। ਇਸ ਗੀਤ ਦੇ ਕੰਟੈਂਟ ਉਤੇ ਕਈ ਤਰ੍ਹਾਂ ਦੇ ਇਲਜ਼ਾਮ ਲੱਗ ਰਹੇ ਹਨ। ਹੁਣ ਸੂਚਨਾ ਮਿਲੀ ਹੈ ਕਿ ਗਾਇਕ ਉਤੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਲਜ਼ਾਮ ਲੱਗਿਆ ਹੈ, ਜਿਸ ਕਾਰਨ ਗਾਇਕ ਸਿੰਘਾ ਖ਼ਿਲਾਫ਼ ਅਜਨਾਲਾ ਥਾਣੇ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ, ਲੋਕ ਭਲਾਈ ਸੰਸਥਾ ਦੇ ਪ੍ਰਧਾਨ ਅਵਿਨਾਸ਼ ਮਸੀਹ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਹੈ ਕਿ ਪੰਜਾਬੀ ਗਾਇਕ ਸਿੰਘਾ ਦਾ ਬੀਤੇ ਦਿਨੀਂ ਜੋ ਗੀਤ ‘ਸਟਿੱਲ ਅਲਾਈਵ’ ਆਇਆ ਹੈ, ਉਸ ਵਿਚ ਗਾਇਕ ਦੁਆਰਾ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੱਸਿਆ ਕਿ ਗਾਇਕ ਸਿੰਘਾ ਖ਼ਿਲਾਫ਼ ਧਾਰਾ 295 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਇਸੇ ਗੀਤ ਕਾਰਨ ਗਾਇਕ ਨੂੰ ਕਈ ਪ੍ਰਕਾਰ ਦੀਆਂ ਵਿਰੋਧਤਾਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਪੁਲਿਸ ਵੱਲੋਂ ਹਥਿਆਰਾਂ ਵਾਲੇ ਗੀਤਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਅਸ਼ਲੀਲਤਾ ਫੈਲਾਉਣ ਦੇ ਇਲਜ਼ਾਮ ਵਿੱਚ ਪੰਜਾਬੀ ਗਾਇਕ ਸਿੰਘਾ ਸਣੇ 5 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਸੀ। ਦੱਸ ਦਈਏ ਕਿ ਇਹ ਸ਼ਿਕਾਇਤ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਵੱਲੋਂ ਦਿੱਤੀ ਗਈ ਸੀ। ਤੁਹਾਨੂੰ ਦੱਸ ਦਈਏ ਕਿ ਪੰਜਾਬੀ ਕਲਾਕਾਰਾਂ ਖ਼ਿਲਾਫ਼ ਅਸ਼ਲੀਲਤਾ ਫੈਲਾਉਣ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਇਲਜ਼ਾਮ ਪਹਿਲੀ ਵਾਰ ਨਹੀਂ ਲੱਗੇ ਹਨ। ਇਸ ਤੋਂ ਪਹਿਲਾਂ ਵੀ ਕਈ ਗਾਇਕਾਂ ਖ਼ਿਲਾਫ਼ ਕੇਸ ਦਰਜ ਹੋ ਚੁੱਕੇ ਹਨ। ਜਿਸ ਵਿੱਚ ਹਨੀ ਸਿੰਘ ਦਾ ਨਾਂ ਵੀ ਸ਼ਾਮਿਲ ਹੈ।

Comment here