ਸਿਆਸਤਖਬਰਾਂਚਲੰਤ ਮਾਮਲੇ

ਗਿਆਨੀ ਜਗਤਾਰ ਸਿੰਘ ਦੀ ਤਸਵੀਰ ਅਜਾਇਬ ਘਰ ਲੱਗੇਗੀ-ਧਾਮੀ

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾ ਬੈਠਕ ਹੋਈ। ਜਿਸ ਵਿੱਚ ਸਿੱਖ ਕੌਮ ਲਈ ਕੁਝ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਹਿਸਟੋਰੀਅਨ ਸਵਰਨ ਸਿੰਘ ਚੂਸਲੇਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਦੇ ਫੈਸਲੇ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਦੇ ਸਾਬਕਾ ਮੁੱਖ ਗ੍ਰੰਥ ਗਿਆਨੀ ਜਗਤਾਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜਣ ਸਬੰਧੀ ਚਰਚਾ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਵਿਦੇਸ਼ਾਂ ‘ਚ ਜਹਾਜ਼ਾਂ ਦੀ ਥਾਂ ‘ਤੇ ਪਾਵਨ ਸਰੂਪ ਨਾ ਭੇਜ ਕੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜੇ ਜਾਣ ਸੰਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ।

Comment here