ਸਿਆਸਤਖਬਰਾਂਚਲੰਤ ਮਾਮਲੇ

ਗਿਆਨੀ ਜ਼ੈਲ ਸਿੰਘ ਦਾ ਪੋਤਾ ਭਾਜਪਾ ਚ ਸ਼ਾਮਲ

ਸ਼ਮਸ਼ੇਰ ਸਿੰਘ ਦੂਲੋ ਦੇ ਭਤੀਜੇ ਵੀ ਨੇ ਵੀ ਭਾਜਪਾ ਚ ਕੀਤੀ ਸ਼ਮੂਲੀਅਤ

ਨਵੀਂ ਦਿੱਲੀ-ਕਿਸਾਨ ਅੰਦੋਲਨ ਦੇ ਚਲਦਿਆਂ ਬੇਸ਼ਕ ਭਾਜਪਾ ਦਾ ਵਖ ਵਖ ਥਾਵਾਂ ਤੇ ਵਿਰੋਧ ਹੋ ਰਿਹਾ ਹੈ, ਪਰ ਦੇਸ਼ ਦੀਆਂ ਉੱਘੀਆਂ ਸ਼ਖਸੀਅਤਾਂ ਵਲੋਂ ਭਾਜਪਾ ਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਾ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਿਆ। ਦਿੱਲੀ ਭਾਜਪਾ ਦਫ਼ਤਰ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਭਾਜਪਾ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਦੁਸ਼ਿਅੰਤ ਗੌਤਮ, ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਤੇ ਰਾਜ ਸਭਾ ਸੰਸਦ ਮੈਂਬਰ ਅਨਿਲ ਬਲੂਨੀ ਅਤੇ ਕੌਮੀ ਬੁਲਾਰੇ ਆਰ ਪੀ ਸਿੰਘ ਵੀ ਹਾਜ਼ਰ ਸਨ। ਭਾਜਪਾ ਵਿੱਚ ਸ਼ਾਮਲ ਹੋਣ ਬਾਅਦ ਇੰਦਰਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਅੱਜ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਇਕੱਲੇ ਚੋਣ ਲੜੇਗੀ ਤੇ ਸਰਕਾਰ ਬਣਾਵੇਗੀ।

ਦੂਲੋ ਦਾ ਭਤੀਜਾ ਵੀ ਭਾਜਪਾ ਚ ਗਿਆ

ਖੰਨਾ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਦਾ ਭਤੀਜਾ ਤੇ ਪੰਜਾਬ ਕਾਂਗਰਸ ਦਾ ਜੁਆਇੰਟ ਸਕੱਤਰ, ਨਿਰਮਲ ਸਿੰਘ ਦੂਲੋਂ ਸਾਥੀਆਂ ਸਮੇਤ ਅੱਜ ਕਾਂਗਰਸ ਛੱਡ ਕੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਿਆ। ਇਸ ਮੌਕੇ ਸੁਭਾਸ਼ ਸ਼ਰਮਾ, ਰਾਜੇਸ਼ ਬਾਘਾ ਅਤੇ ਹਰਜੀਤ ਸਿੰਘ ਗਰੇਵਾਲ ਹਾਜ਼ਰ ਸਨ। ਇਸ ਮੌਕੇ ਦੂਲੋਂ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਵਿਚ ਵਰਕਰਾਂ ਦੀ ਕੋਈ ਕਦਰ ਨਹੀਂ ਅਤੇ ਕਾਂਗਰਸ ਨੇ ਸੱਤਾ ਵਿਚ ਆਉਣ ਉਪਰੰਤ ਚੋਣਾਂ ਦੌਰਾਨ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹ ਭਾਜਪਾ ਦੇ ਅਨੁਸ਼ਾਸਨ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ।

 

Comment here