ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਗਿਲਜੀਆਂ ਨੂੰ ਹਾਈਕੋਰਟ ਤੋਂ ਰਾਹਤ ਨਹੀਂ, ਹੋ ਸਕਦੀ ਏ ਗ੍ਰਿਫ਼ਤਾਰੀ

ਚੰਡੀਗੜ੍ਹ-ਪੰਜਾਬ ਵਿਚ ਭ੍ਰਿਸ਼ਟ ਸਿਆਸਤਦਾਨਾਂ ਨੂੰ ਸਰਕਾਰ ਆੜੇ ਹੱਥੀ ਲੈ ਰਹੀ ਹੈ। ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਆਪਣੇ ਖਿਲਾਫ਼ ਹੋਈ ਐਫਆਈਆਰ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ, ਜਿਸ ’ਤੇ ਹਾਈ ਕੋਰਟ ਨੇ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ। ਇਸ ਨਾਲ ਉਨ੍ਹਾਂ ਨੂੰ ਹਾਈ ਕੋਰਟ ਤੋਂ ਰਾਹਤ ਨਾ ਮਿਲਣ ’ਤੇ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਇਕ ਡੀਐਫਓ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਵੱਲੋਂ ਖੋਲ੍ਹੇ ਰਾਜ਼ਾਂ ਨੂੰ ਆਧਾਰ ਬਣਾ ਕੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ’ਤੇ ਐਫਆਰਆਈ ਦਰਜ ਕੀਤੀ ਗਈ ਸੀ। ਇਨ੍ਹਾਂ ਵਿਚੋਂ ਸਾਧੂ ਸਿੰਘ ਧਰਮਸੋਤ ਨੂੰ ਦੋ ਸਾਥੀਆਂ ਸਣੇ ਵਿਜੀਲੈਂਸ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਪਰ ਗਿਲਜੀਆਂ ਗ੍ਰਿਫ਼ਤ ਵਿਚੋਂ ਬਾਹਰ ਸਨ। ਗਿਲਜੀਆਂ ਵੱਲੋਂ ਆਪਣੇ ਖਿਲਾਫ਼ ਐਫਆਰਆਈ ਨੂੰ ਰੱਦ ਕਰਨ ਲਈ ਪਾਈ ਪਟੀਸ਼ਨ ’ਤੇ ਹਾਈ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਲਈ ਪਹਿਲਾਂ ਹੇਠਲੀ ਅਦਾਲਤ ਵਿਚ ਜਾਣਾ ਚਾਹੀਦਾ ਸੀ, ਸਿੱਧੇ ਹੀ ਐਫਆਰਆਈ ਰੱਦ ਕਰਨ ਲਈ ਹਾਈ ਕੋਰਟ ਆ ਜਾਣਾ ਸਹੀ ਨਹੀਂ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਰੱਖੀ ਗਈ ਹੈ।
ਡਾਇਰੀ ਦੇ ਆਧਾਰ ‘ਤੇ ਦੋਸ਼ ਲਾਇਆ ਗਿਆ ਸੀ ਕਿ ਸੰਗਤ ਸਿੰਘ ਗਿਲਜੀਆਂ ਨੇ ਰਿਸ਼ਵਤ ਦੀ ਰਕਮ ਵੀ ਖਾਧੀ ਹੈ। ਦੋਸ਼ ਹੈ ਕਿ ਟ੍ਰੀ ਗਾਰਡ ਖਰੀਦਣ ਲਈ ਉਸ ਨੇ ਸਾਰੇ ਡੀਐਫਓਜ਼ ਨੂੰ ਕਿਸੇ ਖਾਸ ਵਿਅਕਤੀ ਤੋਂ ਟ੍ਰੀ ਗਾਰਡ ਸਪਲਾਈ ਕਰਨ ਲਈ ਕਿਹਾ। ਇੱਕ ਟ੍ਰੀ ਗਾਰਡ ਦੀ ਕੀਮਤ 2800 ਰੁਪਏ ਰੱਖੀ ਗਈ ਹੈ। ਦੋਸ਼ ਹੈ ਕਿ 800 ਰੁਪਏ ਪ੍ਰਤੀ ਟ੍ਰੀ ਗਾਰਡ ਦੇ ਹਿਸਾਬ ਨਾਲ ਰਿਸ਼ਵਤ ਦਿੱਤੀ ਗਈ ਸੀ। ਪੰਜਾਬ ਵਿੱਚ ਕੁੱਲ 80,000 ਟ੍ਰੀ ਗਾਰਡ ਖਰੀਦੇ ਗਏ ਹਨ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਡਾਇਰੀ ਤੋਂ ਸਾਹਮਣੇ ਆਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਹੋਰ ਮੁਲਜ਼ਮਾਂ iਖ਼ਲਾਫ਼ ਐਫਆਈਆਰ ਦਰਜ ਕੀਤੀ ਸੀ। ਇਹ ਡਾਇਰੀ ਜਗਲਾਤਾ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਦੇ ਘਰੋਂ ਬਰਾਮਦ ਹੋਈ ਹੈ। ਇਸ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਅਤੇ ਹੋਰ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਗਿਲਜੀਆਂ ਅਜੇ ਤੱਕ ਟਾਲ-ਮਟੋਲ ਕਰ ਰਿਹਾ ਹੈ।

Comment here