ਡਿੰਪੀ ਢਿੱਲੋਂ ਹੋਣਗੇ ਇੱਥੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ
ਗਿੱਦੜਬਾਹਾ- ਪੰਜਾਬ ਚ 100 ਦੀ ਯਾਤਰਾ ‘ਤੇ ਨਿਕਲੇ ਸੁਖਬੀਰ ਬਾਦਲ ਅੱਜ ਗਿੱਦੜਬਾਹਾ ਪੁੱਜੇ, ਜਿਥੇ ਰੋਡ ਸ਼ੋਅ ਦੌਰਾਨ ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਜਤਾਇਆ। ਪੁਲਿਸ ਵਲੋਂ ਬੈਰੀਕੇਟਿੰਗ ਕੀਤੀ ਗਈ ਸੀ ਤਾਂ ਜੋ ਕਿਸਾਨ ਅੱਗੇ ਨਾ ਵਧ ਸਕਣ। ਕਿਸਾਨ ਪਹਿਲੇ ਦਿਨ ਤੋਂ ਹੀ ਅਕਾਲੀ ਦਲ ਦੇ ਇਸ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਹਨ। ਬੀਕੇਯੁ ਰਾਜੇਵਾਲ ਦੇ ਕਿਸਾਨ ਨੇਤਾ ਲੱਖਾ ਸ਼ਰਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸਾਡੇ ਸਵਾਲਾਂ ਦੇ ਜਵਾਬ ਨਹੀਂ ਆਏ। ਉਨ੍ਹਾਂ ਕਿਹਾ ਲੋਕਾਂ ਨੇ ਵੋਟਾਂ ਪਾਈਆਂ ਹਨ, ਇਸ ਲਈ ਲੋਕ ਜਵਾਬ ਮੰਗ ਰਹੇ ਹਨ। ਪਰ ਇਹ ਪੁਲਿਸ ਰਾਹੀਂ ਸਾਡੇ ਉਪਰ ਡਾਂਗਾਂ ਚਲਵਾਉਂਦੇ ਹਨ। ਅਸੀਂ ਸਾਰੇ ਸਿਆਸੀ ਲੀਡਰਾਂ ਦਾ ਵਿਰੋਧ ਕਰਾਂਗੇ। ਸਿਰਫ ਅਕਾਲੀ ਦਲ ਹੀ ਨਹੀਂ ਅਸੀਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਘੇਰਾਂਗੇ ਅਤੇ ਵਿਰੋਧ ਕਰਾਂਗੇ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਪ੍ਰਾਈਵੇਟ ਕਰ ਦਿੱਤਾ ਹੈ। ਇਥੋਂ ਤਕ ਕਿ ਹਸਪਤਾਲ ਵੀ ਪ੍ਰਾਈਵੇਟ ਕਰ ਦਿੱਤੇ ਗਏ ਹਨ, ਲੋਕ ਇਲਾਜ ਕਰਵਾਉਣ ਲਈ ਦਰ-ਦਰ ਭਟਕ ਰਹੇ ਹਨ।
ਦੂਜੇ ਪਾਸੇ ਇਲਾਕੇ ਵਿੱਚ ਸੁਖਬੀਰ ਬਾਦਲ ਦੇ ਸਮਰਥਕਾਂ ਨੇ ਸ਼ਾਨਦਾਰ ਸਵਾਗਤ ਕੀਤਾ, ਉਨ੍ਹਾਂ ਨੂੰ ਖੁੱਲ੍ਹੀ ਗੱਡੀ ਵਿੱਚ ਸਵਾਰੀ ਕਰਵਾਈ ਗਈ। ਨਾਲ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਸਵਾਰ ਸਨ। ਨੌਜਵਾਨਾਂ ਦਾ ਮੋਟਰਸਾਈਕਲਾਂ ‘ਤੇ ਵੱਡਾ ਕਾਫ਼ਲਾ ਚੱਲ ਰਿਹਾ ਸੀ ਜਿਨ੍ਹਾਂ ਦੇ ਹੱਥਾਂ ਵਿੱਚ ਕੇਸਰੀ ਝੰਡੇ ਫੜੇ ਹੋਏ ਸਨ।
ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਹੈ। ਸੁਖਬੀਰ ਬਾਦਲ ਸ਼ਹਿਰ ਵਿੱਚ 14 ਮੀਟਿੰਗਾਂ ਕਰ ਰਹੇ ਹਨ, ਜਿਸ ਵਿੱਚ ਵਪਾਰੀਆਂ, ਦੁਕਾਨਦਾਰਾਂ, ਵਕੀਲ ਭਾਈਚਾਰੇ, ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Comment here