ਸਿਆਸਤਖਬਰਾਂਚਲੰਤ ਮਾਮਲੇ

ਗੁਜਰਾਤ ਤੇ ਹਿਮਾਚਲ ਚੋਣਾਂ ’ਚ ਕਾਂਗਰਸ ਭਾਜਪਾ ਨੂੰ ਟੱਕਰ ਦੇਣ ਦੇ ਸਮਰੱਥ-ਆਜ਼ਾਦ

ਸ਼੍ਰੀਨਗਰ-ਗੁਲਾਮ ਨਬੀ ਆਜ਼ਾਦ ਨੇ ਆਪਣੀ ਸਿਆਸੀ ਪਾਰਟੀ, ਡੈਮੋਕ੍ਰੇਟਿਕ ਆਜ਼ਾਦ ਪਾਰਟੀ ਬਣਾਈ, ਜਿਸ ਬਾਰੇ ਉਸ ਨੇ ਕਿਹਾ ਕਿ ਉਹ ਜੰਮੂ ਅਤੇ ਕਸ਼ਮੀਰ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ। ਆਜ਼ਾਦ ਨੇ ਐਤਵਾਰ ਨੂੰ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਚੋਣਾਂ ’ਚ ਇਕੱਲੀ ਕਾਂਗਰਸ ਹੀ ਭਾਜਪਾ ਨੂੰ ਚੁਣੌਤੀ ਦੇਣ ਦੀ ਸਮਰੱਥਾ ਰੱਖਦੀ ਹੈ। ਆਮ ਆਦਮੀ ਪਾਰਟੀ (ਆਪ) ਸਿਰਫ਼ ਦਿੱਲੀ ਤੱਕ ਹੀ ਸੀਮਿਤ ਪਾਰਟੀ ਹੈ।
ਡੋਡਾ ਜ਼ਿਲ੍ਹੇ ਦੇ ਆਪਣੇ ਦੌਰੇ ਦੌਰਾਨ ਕੁਝ ਪੱਤਰਕਤਾਰਾਂ ਨਾਲ ਗੱਲ ਕਰਦੇ ਹੋਏ ਆਜ਼ਾਦ ਨੇ ਕਾਂਗਰਸ ਦੀ ਧਰਮਨਿਰਪੱਖਤਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਹ ਸਿਰਫ਼ ਕਾਂਗਰਸ ਦੀ ਕਮਜ਼ੋਰ ਪਾਰਟੀ ਦੀ ਪ੍ਰਣਾਲੀ ਦੇ ਖਿਲਾਫ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਕਦੇ ਵੀ ਧਰਮਨਿਰਪੱਖਤਾ ਦੀ ਕਾਂਗਰਸ ਦੀ ਨੀਤੀ iਖ਼ਲਾਫ਼ ਨਹੀਂ ਸਨ। ਉਨ੍ਹਾਂ ਕਿਹਾ,”ਮੈਂ ਹੁਣ ਵੀ ਚਾਹੁੰਦਾ ਹਾਂ ਕਿ ਕਾਂਗਰਸ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਚੋਣਾਂ ਜਿੱਤੇ।” ਹੈਰਾਨੀ ਵਾਲੀ ਗੱਲ ਇਹ ਹੈ ਕਿ ਆਜ਼ਾਦ ਨੇ ਕਾਂਗਰਸ ‘ਤੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਹ ਹਿੰਦੂ ਅਤੇ ਮੁਸਲਿਮ ਕਿਸਾਨਾਂ ਨੂੰ ਨਾਲ ਲੈ ਕੇ ਚੱਲਦੀ ਹੈ। ਕਾਂਗਰਸ ਦੀ ਤਾਰੀਫ਼ ਕਰਦੇ ਹੋਏ ਪਾਰਟੀ ਦੇ ਸੀਨੀਅਰ ਨੇਤਾ ਨੇ ‘ਆਪ’ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ,”ਆਪ ਪੰਜਾਬ ‘ਚ ਅਸਫ਼ਲ ਰਹੀ ਹੈ।”

Comment here