ਸਿਆਸਤਖਬਰਾਂਚਲੰਤ ਮਾਮਲੇ

ਗੁਜਰਾਤ ਤੇ ਹਿਮਾਚਲ ਵਿਧਾਨ ਸਭਾਵਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ

ਨਵੀਂ ਦਿੱਲੀ-ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਭਾਜਪਾ ਸ਼ਾਸਤ ਰਾਜ ਗੁਜਰਾਤ ਦੇ 33 ਜ਼ਿਲ੍ਹਿਆਂ ਦੀਆਂ 182 ਵਿਧਾਨ ਸਭਾ ਸੀਟਾਂ ਲਈ ਦੋ ਪੜਾਵਾਂ ਵਿਚ 1 ਦਸੰਬਰ ਅਤੇ 5 ਦਸੰਬਰ ਨੂੰ ਚੋਣਾਂ ਹੋਈਆਂ। 182 ਵਿਧਾਨ ਸਭਾ ਸੀਟਾਂ ਲਈ 37 ਗਿਣਤੀ ਕੇਂਦਰਾਂ ‘ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਗੁਜਰਾਤ ਵਿਚ ਰਵਾਇਤੀ ਤੌਰ ਉਤੇ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਰਿਹਾ ਹੈ। ਹਾਲਾਂਕਿ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੈਦਾਨ ਵਿੱਚ ਆਉਣ ਕਾਰਨ ਤਿਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਗੁਜਰਾਤ ਦੇ ਨਾਲ-ਨਾਲ ਹਰ ਕਿਸੇ ਦੀਆਂ ਨਜ਼ਰਾਂ ਹਿਮਾਚਲ ਪ੍ਰਦੇਸ਼ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) 12 ਨਵੰਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਪਣੇ ਵਿਕਾਸ ਏਜੰਡੇ ਦੇ ਆਧਾਰ ‘ਤੇ ਆਪਣੀ ਚੋਣ ਸਫਲਤਾ ਨੂੰ ਦੁਹਰਾਉਣ ਦੀ ਉਮੀਦ ਕਰ ਰਹੀ ਹੈ।

Comment here