ਸਿਆਸਤਖਬਰਾਂਚਲੰਤ ਮਾਮਲੇ

ਗੁਜਰਾਤ ਤੋੰ ਬਾਅਦ “ਕੇਜਰੀ-ਮਾਨ” ਦੇਵ ਭੂਮੀ ਚ ਕਰਨਗੇ ਰੋਡ ਸ਼ੋਅ

ਸ਼ਿਮਲਾ- ਆਮ ਆਦਮੀ ਪਾਰਟੀ ਨੇ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਦੀ ਚੋਣ ਚ ਵੱਡੀ ਜਿੱਤ ਹਾਸਲ ਕੀਤੀ ਹੈ, ਪਾਰਟੀ ਇਸ ਜਿੱਤ ਤੋਂ ਹੌਸਲੇ ਵਿੱਚ ਹੈ, ਤੇ ਹੋਰ ਸੂਬਿਆਂ ਵਿੱਚ ਵੀ ਪੂਰੇ ਜੋਸ਼ ਨਾਲ ਨਿੱਤਰ ਰਹੀ ਹੈ। ਬੀਤੇ ਦਿਨੀਂ ਗੁਜਰਾਤ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਕੀਤਾ, ਹੁਣ ਦੋਵੇਂ ਹਿਮਾਚਲ ਪ੍ਰਦੇਸ਼ ਚ ਰੋਡ ਸ਼ੋਅ ਕਰਨਗੇ। ਜਾਣਕਾਰੀ ਮੁਤਾਬਕ  ਕੇਜਰੀਵਾਲ ਤੇ ਮਾਨ ਅਪ੍ਰੈਲ ਯਾਨੀ ਬੁੱਧਵਾਰ ਨੂੰ ਮੰਡੀ ਵਿੱਚ ਰੋਡ ਸ਼ੋਅ ਕਰਨਗੇ। ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। ਫਿਲਹਾਲ ਹਿਮਾਚਲ ਪ੍ਰਦੇਸ਼ ਚ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਇਸ ਸਮੇਂ ਸੂਬੇ ਵਿੱਚ ਜੈ ਰਾਮ ਠਾਕੁਰ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਹੈ। 68 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਦੇ 43, ਕਾਂਗਰਸ ਦੇ 22, ਸੀਪੀਆਈ (ਐਮਦੇ ਤੇ ਮੈਂਬਰ ਆਜ਼ਾਦ ਹਨ।

ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਚ ਆਪ‘ ਵਰਕਰਾਂ ਨੇ ਸ਼ਿਮਲਾ ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਆਪ‘ ਨੇਤਾ ਸਤੇਂਦਰ ਜੈਨ ਨੇ ਕਿਹਾ ਸੀ ਕਿ ਹਿਮਾਚਲ ਪ੍ਰਦੇਸ਼ ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਆਪ‘ ਦੀ ਸਰਕਾਰ ਬਣੇਗੀ।

 

Comment here