ਅਪਰਾਧਸਿਆਸਤਖਬਰਾਂ

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ

ਰੋਮ-ਬੀਤੇ ਦਿਨੀਂ ਇਟਲੀ ਨਾਲ ਸਬੰਧਤ ਇਕ ਵਿਅਕਤੀ ਵੱਲੋਂ ਇਕ ਵੀਡੀਓ ਜਾਰੀ ਕਰ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗਾਂ ਨੂੰ ਪਾੜ ਕੇ ਸਮੁੱਚੇ ਜਗਤ ਦੀਆਂ ਸੰਗਤਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਸੀ। ਇਸ ਘਟਨਾ ਬਾਰੇ ਇਟਲੀ ਦੀ ਇੰਡੀਅਨ ਸਿੱਖ ਕਮਿਊਨਿਟੀ ਵਿਚ ਸਖਤ ਰੋਸ ਪਾਇਆ ਜਾ ਰਿਹਾ ਸੀ।ਇੰਡੀਅਨ ਸਿੱਖ ਭਾਈਚਾਰੇ ਇਟਲੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਸ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਰਮਿੰਦਰ ਸਿੰਘ ਵਾਸੀ ਬਦੂਸ਼ੀ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਅਸੀਂ ਇਟਲੀ ਸਥਿਤ ਭਾਰਤੀ ਦੂਤਾਵਾਸ ਅਤੇ ਇਟਲੀ ਦੀ ਪੁਲਸ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਵੱਲੋਂ ਇਸ ਦੋਸ਼ੀ ਬਾਰੇ ਕਾਫ਼ੀ ਜਾਣਕਾਰੀ ਦਿੱਤੀ ਗਈ ਅਤੇ ਆਖਿਰਕਾਰ ਵਾਹਿਗੁਰੂ ਦੀ ਮੇਹਰ ਸਦਕਾ ਇਸ ਦੋਸ਼ੀ ਤੱਕ ਪਹੁੰਚ ਹੀ ਗਏ।

Comment here